ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨੌਜਵਾਨ ਤਿੰਨ ਪਿਸਤੋਲਾਂ ਸਮੇਤ ਗ੍ਰਿਫ਼ਤਾਰ
ਇੱਕ ਕੋਲੋਂ ਇੱਕ ਪਿਸਤੌਲ ਦੇ ਨਾਲ ਹੈਰੋਇਨ ਵੀ ਬਰਾਮਦ
ਰੋਹਿਤ ਗੁਪਤਾ, ਗੁਰਦਾਸਪੁਰ
ਗੁਰਦਾਸਪੁਰ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਕੋਲੋਂ ਕੁੱਲ ਤਿੰਨ ਪਿਸਤੋਲਾਂ ਤੇ 20 ਗ੍ਰਾਮ ਹੈਰੋਇਨ ਦੇ ਨਾਲ ਡਰੱਗ ਮਨੀ ਵੀ ਬਰਾਮਦ ਹੋਈ ਹੈ। ਉਨ੍ਹਾਂ ਦੀ ਪਛਾਣ ਕਰਨਬੀਰ ਲਾਲ ਉਰਫ਼ ਕਰਨ ਅਤੇ ਰਾਹੁਲ ਉਰਫ਼ ਕੱਟਾ ਵਜੋਂ ਹੋਈ ਹੈ। ਦੋਵਾਂ ਵਿਰੁੱਧ ਪਹਿਲਾਂ ਵੀ ਅਸਲਾ ਐਕਟ ਦੇ ਮਾਮਲੇ ਦਰਜ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੇਰਵੇ ਦਿੰਦੇ ਹੋਏ, ਐਸਐਸਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਕਰਨਬੀਰ ਉਰਫ਼ ਕਰਨ ਤੋਂ ਦੋ ਦੇਸੀ 315 ਬੋਰ ਪਿਸਤੌਲ ਬਰਾਮਦ ਕੀਤੇ ਗਏ ਹਨ, ਅਤੇ ਉਸ ਵਿਰੁੱਧ ਪੁਰਾਣਾ ਸ਼ਾਲਾ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਰਾਹੁਲ ਉਰਫ਼ ਕੱਟਾ ਤੋਂ ਇੱਕ ਪਿਸਤੌਲ, 20 ਗ੍ਰਾਮ ਹੈਰੋਇਨ ਅਤੇ 2,260 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਗੈਰ-ਕਾਨੂੰਨੀ ਹਥਿਆਰਾਂ ਨੂੰ ਉਹਨਾਂ ਵੱਲੋਂ ਕਿੱਥੇ ਵਰਤਿਆ ਜਾਣਾ ਸੀ ਅਤੇ ਕਿਸ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਉਨ੍ਹਾਂ ਦਾ ਰਿਮਾਂਡ ਪ੍ਰਾਪਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਕਿਸੇ ਵਾਰਦਾਤ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।