ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਹਲਕਾ ਵਿਧਾਇਕ ਦੀ ਕੋਠੀ ਦਾ ਘਿਰਾਓ 28 ਫਰਵਰੀ ਨੂੰ
ਅਸ਼ੋਕ ਵਰਮਾ
ਬਠਿੰਡਾ, 28 ਫਰਵਰੀ 2026: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਚੱਲੀਆਂ ਚੱਲੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ 28 ਫਰਵਰੀ ਨੂੰ ਹਲਕਾ ਵਿਧਾਇਕ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ I ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸੋਮਾ ਰਾਣੀ ਅਤੇ ਜ਼ਿਲਾ ਜਨਰਲ ਸਕੱਤਰ ਜਸਵੀਰ ਕੌਰ ਬਠਿੰਡਾ ਨੇ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ ਮੰਗਾਂ ਨੂੰ ਤੁਰੰਤ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 28 ਫਰਵਰੀ ਨੂੰ ਵੱਡੀ ਗਿਣਤੀ ਵਿੱਚ ਵਰਕਰ / ਹੈਲਪਰ ਸ਼ਾਮਿਲ ਹੋਣਗੀਆਂ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨਗੇ । ਉਹਨਾਂ ਕਿਹਾ ਕਿ ਜੇਕਰ ਮੰਗਾਂ ਤੇ ਗੌਰ ਨਾ ਕੀਤੀ ਤਾਂ 8 ਮਾਰਚ ਮਹਿਲਾ ਦਿਵਸ ਵਾਲੇ ਦਿਨ ਕੈਬਿਨਟ ਮੰਤਰੀ ਦੀ ਕੋਠੀ ਦਾ ਘਿਰਾਓ ਫਰੀਦਕੋਟ ਵਿਖੇ ਕੀਤਾ ਜਾਵੇਗਾ ਇਹ ਮੌਕੇ ਹੈਲਪਰਾ ਵਰਕਰਾਂ ਤੋਂ ਇਲਾਵਾ ਸਰਕਲ ਪ੍ਰਧਾਨ ਸੁਖਦੇਵ ਕੌਰ, ਗੁਰਚਰਨ ਕੌਰ, ਹਰਬੰਸ ਕੌਰ, ਬਨਾਰਸੀ ਦੇਵੀ ਅਤੇ ਵੀਰਪਾਲ ਕੌਰ ਸ਼ਾਮਿਲ ਹੋਏ I
Click to Follow Babushahi Facebook Page →