ਸੁਲਤਾਨਪੁਰ ਲੋਧੀ 'ਚ ਅਵਾਰਾ ਕੁੱਤਿਆਂ ਦਾ ਕਹਿਰ, 7 ਸਾਲਾ ਬੱਚੇ ਦੀ ਦਰਦਨਾਕ ਮੌਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 27 ਫਰਵਰੀ 2026- ਸੁਲਤਾਨਪੁਰ ਲੋਧੀ ਦੇ ਪਿੰਡ ਗਿੱਲਾਂ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਵੱਲੋਂ ਇੱਕ ਸੱਤ ਸਾਲਾ ਮਾਸੂਮ ਬੱਚੇ ਨੂੰ ਨੋਚਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਚਾ ਪਿਤਾ ਕੋਲ ਖੇਤ ਵਿੱਚ ਜਾ ਰਿਹਾ ਸੀ ਕਿ ਰਾਹ ਵਿੱਚ ਕੁੱਤਿਆਂ ਦੇ ਝੁੰਡ ਨੇ ਉਸਨੂੰ ਘੇਰ ਲਿਆ ਅਤੇ ਨੋਚ-ਨੋਚ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।
ਹਮਲੇ ਦੌਰਾਨ ਬੱਚੇ ਦੀਆਂ ਲੱਤਾਂ ਅਤੇ ਸਿਰ ‘ਤੇ ਡੂੰਘੇ ਜ਼ਖਮ ਆਏ। ਉਸਨੂੰ ਤੁਰੰਤ ਇਲਾਜ ਲਈ Civil Hospital Sultanpur Lodhi ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਗਈ। ਹਾਲਤ ਨਾਜੁਕ ਹੋਣ ਕਾਰਨ ਬੱਚੇ ਨੂੰ ਉੱਚੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ।
ਸਿਵਲ ਹਸਪਤਾਲ ਵਿੱਚ ਤੈਨਾਤ ਡਾਕਟਰ ਆਕਾਸ਼ਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਕੋਲ ਡੌਗ ਬਾਈਟ ਦਾ ਕੇਸ ਆਇਆ ਸੀ। ਬੱਚੇ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ‘ਤੇ ਗੰਭੀਰ ਜ਼ਖਮ ਸਨ, ਜਿਸ ਕਰਕੇ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਸਨੂੰ ਅੱਗੇ ਭੇਜਿਆ ਗਿਆ। ਜਿੱਥੇ ਜਲੰਧਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਇਸ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਜਲਦ ਹੱਲ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ।
Click to Follow Babushahi Facebook Page →