ਟਰੇਡ ਡੀਲ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਮਰਚ ਕੱਢ ਕੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
ਰੋਹਿਤ ਗੁਪਤਾ
ਗੁਰਦਾਸਪੁਰ , 10 ਮਾਰਚ 2026 :
ਭਾਰਤ ਅਮਰੀਕਾ ਦੇ ਵਿਚਾਲੇ ਹੋਈ ਟਰੇਡ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ ਜੋ ਬੰਦਾ ਬਹਾਦਰ ਚੌਂਕ ਤੋਂ ਹੁੰਦਾ ਹੋਇਆ ਵੱਖ-ਵੱਖ ਪਿੰਡਾਂ ਤੱਕ ਪਹੁੰਚਿਆ ਤੇ ਪਿੰਡਾਂ ਦੇ ਲੋਕਾਂ ਨੂੰ ਭਾਰਤ ਅਮੇਰੀਕਾ ਟਰੇਡ ਡੀਲ ਦੇ ਨੁਕਸਾਨ ਦੱਬਦੇ ਹੋਏ ਇਸ ਡੀਲ ਦਾ ਵਿਰੋਧ ਕਰਨ ਲਈ ਜਾਗਰੂਕ ਕੀਤਾ ਗਿਆ। ਟਰੈਕਟਰ ਮਾਰਚ ਵਾਪਸ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਵਿਖੇ ਤੇ ਖਤਮ ਹੋਇਆ ਅਤੇ ਅੰਤ ਵਿੱਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਚੌਂਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਪ੍ਰੈਸ ਕਾਨਫਰਸ ਮਾਰਚ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਟਰੇਡ ਡੀਲ ਕਿਸੇ ਵੀ ਹਾਲਤ ਵਿੱਚ ਭਾਰਤ ਦੇ ਲੋਕਾਂ ਲਈ ਫਾਇਦੇਮੰਦ ਨਹੀਂ ਹੈ। ਇਸ ਨਾਲ ਕਿਸਾਨਾਂ ਦਾ ਹੀ ਨਹੀਂ ਬਲਕਿ ਵਪਾਰੀਆਂ ਦਾ ਅਤੇ ਹਰ ਕਿਸੇ ਦਾ ਨੁਕਸਾਨ ਹੋਵੇਗਾ। ਭਾਰਤ ਸਰਕਾਰ ਵਲੋਂ ਤੁਰੰਤ ਇਸਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।
Click to Follow Babushahi Facebook Page →