ਲੁਧਿਆਣਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: 100 ਗ੍ਰਾਮ ਹੈਰੋਇਨ ਅਤੇ ਕ੍ਰੇਟਾ ਕਾਰ ਸਮੇਤ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 16 ਮਾਰਚ, 2026- ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਹੋਈ ਕਾਰਵਾਈ
ਇਹ ਕਾਰਵਾਈ ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ (IPS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਅੰਜਾਮ ਦਿੱਤੀ ਗਈ। ਮਿਤੀ 13-03-2026 ਨੂੰ ਸੀ.ਆਈ.ਏ ਸਟਾਫ ਦੀ ਟੀਮ ਵੱਲੋਂ ਬੱਸ ਸਟੈਂਡ ਲੁਧਿਆਣਾ ਦੇ ਹੇਠਾਂ ਬਣੇ ਪੁਲ ਕੋਲ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਚੈਕਿੰਗ ਦੌਰਾਨ ਇੱਕ ਚਿੱਟੇ ਰੰਗ ਦੀ ਕ੍ਰੇਟਾ ਕਾਰ (ਨੰਬਰ PB-30-Q-8090) ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਤਲਾਸ਼ੀ ਲੈਣ 'ਤੇ ਕਾਰ ਸਵਾਰ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਤਰੁਣ ਅਰੋੜਾ ਉਰਫ਼ ਬਾਵਾ ਤੇ ਇਸ ਬਰਾਮਦਗੀ ਦੇ ਸਬੰਧ ਵਿੱਚ ਥਾਣਾ ਡਵੀਜ਼ਨ ਨੰਬਰ-5 ਲੁਧਿਆਣਾ ਵਿਖੇ ਮੁਕੱਦਮਾ ਨੰਬਰ 74, ਮਿਤੀ 14-03-2026 ਨੂੰ NDPS ਐਕਟ ਦੀਆਂ ਧਾਰਾਵਾਂ 21-B/61/85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਤਾਂ ਜੋ ਨਸ਼ਾ ਸਪਲਾਈ ਦੀ ਅਗਲੀ ਲੜੀ ਦਾ ਪਤਾ ਲਗਾਇਆ ਜਾ ਸਕੇ।
Click to Follow Babushahi Facebook Page →