ਲੁਧਿਆਣਾ ਪੁਲਿਸ ਦੀ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ: 500 ਗ੍ਰਾਮ ਅਫ਼ੀਮ ਸਮੇਤ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ, 16 ਮਾਰਚ 2026- ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਮੁਹਿੰਮ ਤਹਿਤ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਕਮਿਸ਼ਨਰੇਟ ਪੁਲਿਸ ਲੁਧਿਆਣਾ ਦੇ ਸੀ.ਆਈ.ਏ (CIA) ਸਟਾਫ ਨੇ ਇੱਕ ਨਸ਼ਾ ਤਸਕਰ ਨੂੰ ਭਾਰੀ ਮਾਤਰਾ ਵਿੱਚ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ। ਦੋਸ਼ੀ ਕਪਿਲ ਖੰਨਾ ਪੁੱਤਰ ਸੁਰੇਸ਼ ਖੰਨਾ, ਵਾਸੀ ਜਗਰਾਓਂ (ਜ਼ਿਲ੍ਹਾ ਲੁਧਿਆਣਾ)।ਕੋਲੋਂ 500 ਗ੍ਰਾਮ ਅਫ਼ੀਮ ਵੇਰਕਾ ਨਹਿਰ ਪੁਲ ਦੇ ਨੇੜੇ ਬਿਜਲੀ ਦਫ਼ਤਰ, ਲੁਧਿਆਣਾ ਤੋਂ ਬਰਮਦ ਹੋਈ।ਦੋਸ਼ੀ ਤੇ ਮੁਕੱਦਮਾ ਨੰਬਰ 64, ਧਾਰਾ 18-B, 29/61/85 NDPS ਐਕਟ ਥਾਣਾ ਸਰਾਭਾ ਨਗਰ ਦਰਜ ਕੀਤਾ ਗਿਆ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (IPS) ਅਤੇ ਹੋਰ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਵੱਲੋਂ ਇਲਾਕੇ ਵਿੱਚ ਸਖ਼ਤ ਨਾਕਾਬੰਦੀ ਕੀਤੀ ਗਈ ਸੀ। ਚੈਕਿੰਗ ਦੌਰਾਨ ਸ਼ੱਕੀ ਹਾਲਤ ਵਿੱਚ ਜਾ ਰਹੇ ਕਪਿਲ ਖੰਨਾ ਨੂੰ ਰੋਕਿਆ ਗਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ।
ਪੁਲਿਸ ਵੱਲੋਂ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਦੋਸ਼ੀ ਇਹ ਨਸ਼ਾ ਕਿੱਥੋਂ ਲਿਆਇਆ ਸੀ ਅਤੇ ਅੱਗੇ ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
Click to Follow Babushahi Facebook Page →