ਡੀ.ਸੀ ਹਿਮਾਂਸ਼ੂ ਜੈਨ ਨੇ ਸੀ.ਐਸ.ਆਰ ਗਤੀਵਿਧੀਆਂ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ
---ਵਾਤਾਵਰਣ, ਸਿਹਤ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਲਈ ਵਰਧਮਾਨ ਸਟੀਲਜ਼ ਨੂੰ ਮਿਲਿਆ ਪ੍ਰਸ਼ੰਸਾ ਪੱਤਰ
ਸੁਖਮਿੰਦਰ ਭੰਗੂ
ਲੁਧਿਆਣਾ, 19 ਮਾਰਚ 2026- ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੂੰ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਲੁਧਿਆਣਾ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਲਿਮਿਟਿਡ ਦੀ ਸੀ.ਐਸ.ਆਰ ਟੀਮ ਦੁਆਰਾ ਵਾਤਾਵਰਣ, ਸਿਹਤ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਸ਼ਾਨਦਾਰ ਸਮਾਜਿਕ ਕਾਰਜਾਂ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਸਮਾਜਿਕ ਕਾਰਜਾਂ ਪ੍ਰਤੀ ਵਚਨਬੱਧਤਾ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦਾ ਧੰਨਵਾਦ ਕੀਤਾ। ਇਹ ਪ੍ਰਸ਼ੰਸਾ ਪੱਤਰ ਡੀ.ਸੀ ਹਿਮਾਂਸ਼ੂ ਜੈਨ ਦੁਆਰਾ ਸੀ.ਐਸ.ਆਰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਮੁਖੀ ਅਮਿਤ ਧਵਨ ਅਤੇ ਉਨ੍ਹਾਂ ਦੀ ਟੀਮ ਸੌਂਪਿਆ ਗਿਆ।
ਅਮਿਤ ਧਵਨ ਨੇ ਸਾਂਝਾ ਕੀਤਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਆਪਣੇ ਚੇਅਰਮੈਨ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸ਼੍ਰੀਮਤੀ ਸੌਮਿਆ ਜੈਨ ਦੀ ਅਗਵਾਈ ਹੇਠ ਸਮਾਜ ਦੀ ਸਮਾਜਿਕ ਭਲਾਈ ਲਈ ਵਚਨਬੱਧ ਹੈ।
Click to Follow Babushahi Facebook Page →