← ਪਿਛੇ ਪਰਤੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 23 ਮਾਰਚ 2026: ਪੰਜਾਬ ਸਰਕਾਰ ਨੇ ਇੱਕ ਅਹਿਮ ਪ੍ਰਸ਼ਾਸਨਿਕ ਫੈਸਲੇ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਤੌਰ 'ਤੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਵਿਭਾਗਾਂ ਦੀ ਅਦਲਾ-ਬਦਲੀ: ਲਾਲਜੀਤ ਸਿੰਘ ਭੁੱਲਰ ਕੋਲ ਅਹਿਮ ਜੇਲ੍ਹ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਨ। ਹੁਣ ਇਹ ਦੋਵੇਂ ਵਿਭਾਗ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਆ ਗਏ ਹਨ।
ਗਜ਼ਟ ਨੋਟੀਫਿਕੇਸ਼ਨ: ਸਰਕਾਰ ਨੇ ਇਸ ਤਬਦੀਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਨਾਲ ਹੁਣ ਇਨ੍ਹਾਂ ਵਿਭਾਗਾਂ ਦਾ ਸਾਰਾ ਕੰਮਕਾਜ ਮੁੱਖ ਮੰਤਰੀ ਦਫ਼ਤਰ (CMO) ਤੋਂ ਦੇਖਿਆ ਜਾਵੇਗਾ।
Total Responses : 1