ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਹਰਮੀਤ ਸਿੰਘ ਕਾਲਕਾ ਨਾਲ ਦੁੱਖ ਸਾਂਝਾ—ਮਾਤਾ ਪ੍ਰੀਤ ਮੋਹੀਨੀ ਕੌਰ ਜੀ ਦੇ ਦੇਹਾਂਤ ‘ਤੇ ਅਫ਼ਸੋਸ ਪ੍ਰਗਟ
ਨਵੀਂ ਦਿੱਲੀ 24 ਮਾਰਚ, 2026
ਪੰਜਾਬ ਦੇ ਸੰਸਦ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰੀਤ ਮੋਹੀਨੀ ਕੌਰ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਸ. ਰੰਧਾਵਾ ਨੇ ਕਿਹਾ ਕਿ ਮਾਤਾ ਪ੍ਰੀਤ ਮੋਹੀਨੀ ਕੌਰ ਜੀ ਦਾ ਸੰਸਾਰ ਤੋਂ ਵਿਛੋੜਾ ਸਿਰਫ਼ ਪਰਿਵਾਰ ਲਈ ਹੀ ਨਹੀਂ, ਸਗੋਂ ਸਮਾਜ ਲਈ ਵੀ ਇੱਕ ਵੱਡੀ ਘਾਟ ਹੈ। ਉਨ੍ਹਾਂ ਨੇ ਇਸ ਦੁਖਦਾਈ ਘੜੀ ਵਿੱਚ ਸ. ਹਰਮੀਤ ਸਿੰਘ ਕਾਲਕਾ ਅਤੇ ਸਮੂਹ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿਣਯੋਗ ਦੁੱਖ ਸਹਿਣ ਦਦਾ ਬਲ ਬਖਸ਼ਣ ।
ਇਸ ਮੌਕੇ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਵੀ ਕੀਤੀ ।
Click to Follow Babushahi Facebook Page →