ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਤਿੰਨ ਰੋਜ਼ਾ ਸਲਾਨਾ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ
ਪੰਥ ਜਗਤ ਦੀ ਮਹਾਨ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦੇ ਹੋਏ ਭਾਈ ਸਾਹਿਬ ਸ਼ਰਧਾਂਜਲੀ ਦਿਤੀ
ਮੋਹਾਲੀ, 27 ਮਾਰਚ 2026- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਿਚ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਜੀ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ (ਸੈਕਟਰ 77) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਗਏ ਹਨ। ਇਹ ਸਮਾਗਮ 29 ਮਾਰਚ ਤੱਕ ਜਾਰੀ ਰਹਿਣਗੇ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਹਰ ਸਾਲ ਕਰਵਾਏ ਜਾਂਦੇ ਇਸ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਜੁੜਦੇ ਹੋਏ ਸਵੇਰ ਦਸ ਵਜੇ ਸ਼ੁਰੂ ਹੋ ਕੇ ਰਾਤ ਦਸ ਵਜੇ ਤਕ ਗੁਰਬਾਣੀ ਦਾ ਸਰਵਣ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨਾਂ ਗੁਰਸਿੱਖ ਇਸਤਰੀ ਸਤਿਸੰਗ ਸਭਾ (ਜੰਮੂ, ਸੋਹਾਣਾ ਅਤੇ ਲੁਧਿਆਣਾ), ਬੀਬੀ ਬਲਜਿੰਦਰ ਕੌਰ ਜੀ (ਸੋਹਾਣਾ), ਭਾਈ ਓੰਕਾਰਜੀਤ ਸਿੰਘ ਜੀ, ਭਾਈ ਅੰਮ੍ਰਿਤਪਾਲ ਸਿੰਘ ਜੀ, ਸੁਰਜੀਤ ਸਿੰਘ ਜੀ ਅਤੇ ਗੁਰਜੋਤ ਸਿੰਘ ਜੀ, ਬੀਬੀ ਮਲਕੀਤ ਕੌਰ ਜੀ (ਪਠਾਨਕੋਟ ਵਾਲੇ), ਬੀਬੀ ਜਸਪ੍ਰੀਤ ਕੌਰ ਜੀ (ਡੁਮੇਲੀ), ਬੀਬੀ ਹਰਨੂਰ ਕੌਰ ਜੀ, ਭਾਈ ਜਤਿੰਦਰ ਸਿੰਘ ਪ੍ਰਚਾਰਕ (ਸ੍ਰੀ ਅੰਮ੍ਰਿਤਸਰ ਸਾਹਿਬ),ਭਾਈ ਮਹਿੰਦਰਪਾਲ ਸਿੰਘ ਜੀ,ਭੈਣ ਰਵਿੰਦਰ ਕੌਰ ਜੀ ਅਤੇ ਜੱਥਾ,ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ (ਬੋਲੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ), ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ (ਖੰਨੇ ਵਾਲੇ), ਭਾਈ ਤਰਨਵੀਰ ਸਿੰਘ ਜੀ ਰੱਬੀ ਸਮੂਹ ਸੰਗਤ ਗੁਰੂ ਦੀ ਬਾਣੀ ਨਾਲ ਜੋੜਦੇ ਹੋਏ ਗੁਰ ਕੀ ਗੁਰਬਾਣੀ ਦਾ ਸਿਮਰਨ ਕੀਤਾ।
ਸੋਹਾਣਾ ਹਸਪਤਾਲ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਪੁੱਜੀਆਂ ਸ਼ਖਸ਼ੀਅਤਾਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਹਸਪਤਾਲ ਦੇ ਸੰਸਥਾਪਕ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਇਸ ਹਸਪਤਾਲ ਵੱਲੋਂ ਮਨੁੱਖਤਾ ਦੀ ਸੇਵਾ ਦੇ ਚੱਲ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਦੇ ਨਾਲ ਹੀ ਇਨ੍ਹਾਂ ਸਾਰੇ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਫਤਿਹ ਟੀ ਵੀ ਚੈਨਲ, ਚੜ੍ਹਦੀ ਕਲਾ ਟਾਈਮ ਟੀ ਵੀ, ਸੰਗਤ ਟੀ ਵੀ ਅਤੇ ਯੂ ਟਿਊਬ ਤੇ ਬਾਣੀ ਡੋਟ ਨੈੱਟ ਤੇ ਕੀਤਾ ਗਿਆ। ਜਿਸ ਨਾਲ ਦੇਸ਼ ਵਿਦੇਸ਼ ਦੂਰ ਥਾਵਾਂ ਤੇ ਸੰਗਤ ਨੇ ਵੀ ਗੁਰੁ ਕੀ ਇਲਾਹੀ ਬਾਣੀ ਦਾ ਅਨੰਦ ਮਾਣਿਆ।
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ' ਦੇ ਟਰੱਸਟੀ ਗੁਰਮੀਤ ਸਿੰਘ ਨੇ ਦੱਸਿਆਂ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ 28 ਮਾਰਚ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ ਅਤੇ 29 ਮਾਰਚ ਸਵੇਰੇ 10 ਵਜੇ ਤੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਮਾਗਮ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਚਲਾਇਆਂ ਗਿਆ।
Click to Follow Babushahi Facebook Page →