ਪੰਜਾਬ 'ਚ ਪ੍ਰਦੂਸ਼ਣ ਲਈ ਸਿਰਫ਼ ਕਿਸਾਨ ਜ਼ਿੰਮੇਵਾਰ ਨਹੀਂ: MP ਸਤਨਾਮ ਸੰਧੂ ਦੇ ਸਵਾਲ 'ਤੇ ਬੋਲੇ ਸ਼ਿਵਰਾਜ ਚੌਹਾਨ
ਲੁਧਿਆਣਾ 28 ਮਾਰਚ, 2026: ਝੋਨੇ ਦੇ ਸੀਜ਼ਨ ਦੌਰਾਨ ਪ੍ਰਦੂਸ਼ਣ ਨੂੰ ਲੈ ਕੇ ਅਕਸਰ ਪੰਜਾਬ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਇਆ ਜਾਂਦਾ ਹੈ, ਪਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇਸ ਗੱਲ ਨਾਲ ਸਹਿਮਤ ਨਹੀਂ ਹਨ। ਸੰਸਦ ਵਿੱਚ ਜਵਾਬ ਦਿੰਦਿਆਂ ਚੌਹਾਨ ਨੇ ਸਾਫ਼ ਕਰ ਦਿੱਤਾ ਹੈ ਕਿ ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।
MP ਸਤਨਾਮ ਸਿੰਘ ਸੰਧੂ ਨੇ ਚੁੱਕਿਆ ਸੀ ਮੁੱਦਾ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ (Stubble Management) ਵਿੱਚ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਕਈ ਹੋਰ ਕਾਰਨ ਵੀ ਹਨ ਅਤੇ ਸਾਰਾ ਭਾਂਡਾ ਕਿਸਾਨਾਂ ਸਿਰ ਭੰਨਣਾ ਗਲਤ ਹੈ।
ਸੰਧੂ ਵੱਲੋਂ ਚੁੱਕੇ ਗਏ ਮੁੱਦੇ ਤੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਮੰਨਿਆ ਕਿ ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ, ਹੁਣ ਆਧੁਨਿਕ ਮਸ਼ੀਨਰੀ ਅਤੇ ਹੋਰ ਤਰੀਕਿਆਂ ਨਾਲ ਇਸ ਦੇ ਪ੍ਰਬੰਧਨ ਵੱਲ ਵਧ ਰਹੇ ਹਨ। ਪ੍ਰਦੂਸ਼ਣ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਇਸ਼ਾਰਾ ਕੀਤਾ ਕਿ ਉਦਯੋਗਿਕ ਇਕਾਈਆਂ, ਵਾਹਨਾਂ ਦਾ ਧੂੰਆਂ ਅਤੇ ਹੋਰ ਕਈ ਕਾਰਕ ਪ੍ਰਦੂਸ਼ਣ ਲਈ ਬਰਾਬਰ ਦੇ ਜ਼ਿੰਮੇਵਾਰ ਹਨ।
Click to Follow Babushahi Facebook Page →