31 ਮਾਰਚ ਨੂੰ ਐਨਐਫਐਲ ਗਰਾਊਂਡ ਨੰਗਲ ਵਿੱਚ ਮੈਗਾ ਵਿਕਾਸ ਰੈਲੀ ਦੇ ਪ੍ਰਬੰਧਾ ਦਾ ਡਿਪਟੀ ਕਮਿਸ਼ਨਰ ਰੂਪਨਗਰ ਨੇ ਲਿਆ ਜਾਇਜਾ
ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਅਧਿਕਾਰੀਆਂ ਦੀ ਲਗਾਈਆਂ ਡਿਊਟੀਆਂ
ਪ੍ਰਮੋਦ ਭਾਰਤੀ
ਨੰਗਲ 29 ਮਾਰਚ,2026
31 ਮਾਰਚ ਨੂੰ ਐਨਐਫਐਲ ਗਰਾਊਂਡ ਨੰਗਲ ਵਿੱਚ ਇਕ ਵਿਸ਼ਾਲ ਮੈਗਾ ਵਿਕਾਸ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਕੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਨੰਗਲ ਅਤੇ ਆਸ-ਪਾਸ ਦੇ ਖੇਤਰਾਂ ਲਈ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਰੈਲੀ ਇਲਾਕੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਮੋੜ ਸਾਬਤ ਹੋਣ ਦੀ ਉਮੀਦ ਹੈ।
ਅਦਿੱਤਿਆ ਡੇਚਲਵਾਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਮੈਗਾ ਵਿਕਾਸ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ ’ਤੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ । ਉਨ੍ਹਾਂ ਨੇ ਖਾਸ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਰੈਲੀ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਅਧਿਕਾਰੀਆਂ ਦੀ ਹਾਜ਼ਰੀ
ਇਸ ਮੌਕੇ ਐਸਐਸਪੀ ਰੂਪਨਗਰ ਮਨਿੰਦਰ ਸਿੰਘ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਤਾਂ ਜੋ ਸਮਾਗਮ ਦੌਰਾਨ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਕਾਇਮ ਰਹੇ। ਮੀਟਿੰਗ ਵਿੱਚ ਏਡੀਸੀ ਚੰਦਰ ਜਯੋਤੀ ਸਿੰਘ ਆਈਏਐਸ, ਏਡੀਸੀ (ਜਨਰਲ) ਅਭਿਕੇਸ਼ ਗੁਪਤਾ, ਐਸਪੀ ਅਰਵਿੰਦ ਮੀਨਾ ਆਈਪੀਐਸ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਸੁਖਪਾਲ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਰੂਪਨਗਰ ਜਸਪ੍ਰੀਤ ਸਿੰਘ, ਐਸਡੀਐਮ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ ਅਤੇ ਐਸਡੀਐਮ ਮੋਰਿੰਡਾ ਚੇਤਨ ਬੰਗੜ ਸ਼ਾਮਲ ਸਨ। ਡੀਐਸਪੀ ਹਰਕੀਰਤ ਸਿੰਘ ਵੀ ਮੌਕੇ ’ਤੇ ਮੌਜੂਦ ਰਹੇ ਅਤੇ ਉਨ੍ਹਾਂ ਵੱਲੋਂ ਵੀ ਸੁਰੱਖਿਆ ਸਬੰਧੀ ਸੁਝਾਅ ਦਿੱਤੇ ਗਏ।
ਰੈਲੀ ਦੌਰਾਨ ਸੁਚਾਰੂ ਟਰੈਫਿਕ ਵਿਵਸਥਾ, ਲਾਅ ਐਂਡ ਆਰਡਰ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਆਰਟੀਏ ਅਮਨਦੀਪ ਕੌਰ ਘੁੰਮਣ ਵੱਲੋਂ ਟਰਾਂਸਪੋਰਟ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਸਿਹਤ ਵਿਭਾਗ ਵੱਲੋਂ ਰੈਲੀ ਵਿੱਚ ਪਹੁੰਚਣ ਵਾਲੇ ਲੋਕਾਂ ਲਈ ਮੈਡੀਕਲ ਟੀਮਾਂ ਅਤੇ ਐਮਬੂਲੈਂਸ ਦੀ ਵਿਵਸਥਾ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਹੋਣ, ਤਾਂ ਜੋ ਇਹ ਮੈਗਾ ਵਿਕਾਸ ਰੈਲੀ ਸਫਲਤਾਪੂਰਵਕ ਆਯੋਜਿਤ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਇਸ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।
Click to Follow Babushahi Facebook Page →