ਪਹਿਲੀ ਅਪ੍ਰੈਲ ਨੂੰ ਸੰਘਰਸ਼ ਦਿਵਸ ਮਨਾਉਣ ਲਈ ਟਰੇਡ ਯੂਨੀਅਨਾਂ ਅਤੇ ਕਿਸਾਨ ਜਥਬੰਦੀਆਂ ਦੀ ਮੀਟਿੰਗ ਹੋਈ
ਪ੍ਰਮੋਦ ਭਾਰਤੀ
ਨਵਾਂਸ਼ਹਿਰ 29 ਮਾਰਚ 2026- ਪਹਿਲੀ ਅਪ੍ਰੈਲ ਨੂੰ ਨਵਾਂਸ਼ਹਿਰ ਵਿਖੇ ਜਿਲਾ ਪੱਧਰੀ ਸੰਘਰਸ਼ ਦਿਵਸ ਮਨਾਉਣ ਲਈ ਅੱਜ ਟਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ,ਖੇਤ ਮਜ਼ਦੂਰ ਜਥੇਬਦੀਆਂ, ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨਾਂ ਦੀ ਮੀਟਿੰਗ ਸਥਾਨਕ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਵਿਖੇ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫ਼ਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਅਟਵਾਲ,ਕੁਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਨਿਰੰਜਣ ਦਾਸ ਮੇਹਲੀ, ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਜ਼ਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਦੌੜਕਾ ਨੇ ਕਿਹਾ ਕਿ ਦੇਸ਼ ਵਿਆਪੀ ਸੱਦੇ ਨੂੰ ਸਫ਼ਲ ਨੂੰ ਸਫ਼ਲ ਬਣਾਉਣ ਲਈ ਪੂਰੀ ਤਿਆਰੀ ਵਿਚ ਜੁਟ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਬੁਨਆਦੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਪਹਿਲੀ ਅਪ੍ਰੈਲ ਤੋਂ ਲਾਗੂ ਕਰਨ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਆਗੂਆਂ ਨੇ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਇਸਨੂੰ ਬੰਦ ਕਰਨ ਦੀ ਮੰਗ ਕੀਤੀ। ਉਹਨਾਂ ਦੱਸਿਆ ਕਿ 1 ਅਪ੍ਰੈਲ 11 ਵਜੇ ਬੱਸ ਅੱਡਾ ਨਵਾਂਸ਼ਹਿਰ ਵਿਖੇ ਜਿਲਾ ਪੱਧਰੀ ਰੈਲੀ ਕੀਤੀ ਜਾਵੇਗੀ।ਮੀਟਿੰਗ ਵਿੱਚ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ਉੱਤੇ ਕੀਤੇ ਜਾ ਰਹੇ ਹਮਲਿਆਂ ਦੀ ਨਿੰਦਾ ਕਰਦੇ ਹੋਏ ਇਹ ਹਮਲੇ ਬੰਦ ਕਰਨ ਦੀ ਮੰਗ ਕੀਤੀ।ਇਸ ਮੌਕੇ ਤਰਸੇਮ ਸਿੰਘ ਬੈਂਸ, ਵਿਜੈ ਕੁਮਾਰ,ਨਰਿੰਦਰ ਮਹਿਤਾ, ਕੁਲਦੀਪ ਸਿੰਘ ਸੁੱਜੋਂ,ਗੁਰਦਿਆਲ ਰੱਕੜ,ਰਾਮ ਆਸਰਾ,ਕਿਰਨਜੀਤ ਕੌਰ ਆਗੂ ਵੀ ਮੌਜੂਦ ਸਨ।।
Click to Follow Babushahi Facebook Page →