ਟਰੇਡ ਯੂਨੀਅਨਾਂ , ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ
ਪ੍ਰਮੋਦ ਭਾਰਤੀ
ਨਵਾਂਸ਼ਹਿਰ 01 ਅਪ੍ਰੈਲ, 2026
ਅੱਜ ਟਰੇਡ ਯੂਨੀਅਨਾਂ, ਕਿਸਾਨ ਜਥੇਬੰਦੀਆਂ,ਖੇਤ ਮਜ਼ਦੂਰ ਜਥੇਬਦੀਆਂ, ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨਾਂ ਵੱਲੋਂ ਚਾਰ ਲੇਬਰ ਕੋਡ,ਬਿਜਲੀ ਬਿੱਲ 2025, ਜੀ ਰਾਮਜੀ ਕਾਨੂੰਨ, ਅਤੇ ਨਿੱਜੀਕਰਨ ਦੇ ਵਿਰੋਧ ਵਿੱਚ ਨਵਾਂਸ਼ਹਿਰ ਵਿਖੇ ਕਾਲਾ ਦਿਵਸ ਮਨਾਇਆ ਗਿਆ।ਇਸ ਮੌਕੇ ਸਥਾਨਕ ਬੱਸ ਅੱਡੇ ਤੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ਜਨਰਲ ਸਕੱਤਰ ਮਹਾਂ ਸਿੰਘ ਰੌੜੀ,ਪ੍ਰੇਮ ਕੁਮਾਰ ਰੱਕੜ ,ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ,ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਏਟਕ ਦੇ ਆਗੂ ਹਸਮਤ ਅਲੀ, ਪੈਨਸ਼ਨਰਜ਼ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਕੁਲਦੀਪ ਸਿੰਘ ਦੌੜਕਾ, ਸੁਰਿੰਦਰ ਸਿੰਘ ਭੱਟੀ,ਕੁਲ ਹਿੰਦ ਖੇਤ ਮਜ਼ਦੂਰ ਸਭਾ ਦੇ ਆਗੂ ਨਿਰੰਜਣ ਦਾਸ ਮੇਹਲੀ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਵੜੈਚ,ਆਂਗਣਵਾੜੀ ਵਰਕਰ ਯੂਨੀਅਨ ਦੇ ਆਗੂ ਲਖਵਿੰਦਰ ਕੌਰ, ਬੀ ਕੇ ਯੂ ਰਾਜੇਵਾਲ ਦੇ ਆਗੂ ਕੁਲਵਿੰਦਰ ਸਿੰਘ ਸਰਪੰਚ,ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਬੁਨਆਦੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਲੇਬਰ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲਾਗੂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਕੋਡ ਲਾਗੂ ਹੋਣ ਨਾਲ ਮਜ਼ਦੂਰਾਂ ਕੋਲ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਅਤੇ ਪ੍ਰਾਪਤ ਕਰਨ ਲਈ ਯੂਨੀਅਨ ਬਣਾਉਣ ਅਤੇ ਸੰਘਰਸ਼ ਕਰਨ ਦਾ ਜਮਹੂਰੀ ਅਧਿਕਾਰ ਖ਼ਤਮ ਹੋ ਜਾਵੇਗਾ। ਕੰਮ ਦਾ ਮਿਹਨਤਾਨਾ ਵਧਾਉਣ ਦੀ ਥਾਂ ਕੰਮ ਘੰਟੇ 8 ਤੋਂ 12 ਘੰਟੇ ਦੀ ਦਿਹਾੜੀ ਹੋਵੇਗੀ। ਆਗੂਆਂ ਨੇ ਜੀ ਰਾਮਜੀ ਕਾਨੂੰਨ ਦੀ ਥਾਂ ਮਗਨਰੇਗਾ ਲਾਗੂ ਕਰਨ,ਕੱਚੇ ਅਤੇ ਸਕੀਮ ਵਰਕਰ ਪੱਕੇ ਕਰਨ,ਪੁਰਾਣੀ ਪੈਂਨਸ਼ਨ ਸਕੀਮ ਬਹਾਲ ਕਰਨ, ਬਿਜਲੀ ਬਿੱਲ 2025 ਰੱਦ ਕਰਨ ਅਤੇ ਨਿੱਜੀਕਰਨ ਬੰਦ ਕਰਨ ਦੀ ਮੰਗ ਕੀਤੀ।ਇਸ ਮੌਕੇ ਕਮਲਜੀਤ ਸਨਾਵਾ, ਆਸ਼ਾ ਵਰਕਰ ਯੂਨੀਅਨ ਦੇ ਆਗੂ ਸ਼ਕੁੰਤਲਾ ਸਰੋਏ,ਇਫਟੂ ਦੇ ਜਿਲਾ ਪ੍ਰਧਾਨ ਗੁਰਦਿਆਲ ਰੱਕੜ,ਸੀਟੂ ਦੇ ਆਗੂ ਜਸਵੰਤ ਸਿੰਘ ਸੈਣੀ, ਬਲਜੀਤ ਕੌਰ, ਕੁਲ ਹਿੰਦ ਕਿਸਾਨ ਸਭਾ ਦੇ ਜੁਝਾਰ ਸਿੰਘ, ਕੁਲਦੀਪ ਸੁੱਜੋਂ,ਜਗਤਾਰ ਸਿੰਘ ਪੁੰਨੂਮਜਾਰਾ, ਪਨਬਸ ਦੇ ਆਗੂ ਨਰਿੰਦਰ ਪੰਡੋਰੀ,ਅਸ਼ਵਨੀ ਕੁਮਾਰ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਸੁਰਿੰਦਰ ਸਿੰਘ ਬੈਂਸ,ਤਰਸੇਮ ਸਿੰਘ ਬੈਂਸ,ਰਾਮ ਆਸਰਾ, ਸਤਨਾਮ ਸਿੰਘ ਸੁੱਜੋਂ ,ਗੁਰਦਿਆਲ ਰੱਕੜ,ਚੌਕੀਦਾਰਾ ਯੂਨੀਅਨ ਦੇ ਰਘਵੀਰ ਸਿੰਘ,ਕਿਰਨਜੀਤ ਕੌਰ, ਰਾਜਵਿੰਦਰ ਕੌਰ ਕੱਟ , ਮਨਜੀਤ ਕੌਰ ਆਗੂ ਵੀ ਮੌਜੂਦ ਸਨ।
Click to Follow Babushahi Facebook Page →