ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਵੱਲੋਂ DC ਦਫਤਰ ਵਿਖੇ ਧਰਨਾ 6 ਅਪ੍ਰੈਲ ਨੂੰ
ਰੋਹਿਤ ਗੁਪਤਾ
ਗੁਰਦਾਸਪੁਰ 2 ਅਪ੍ਰੈਲ 2026- ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਸਾਰੇ ਦੇਸ਼ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਸਾਹਮਣੇ ਵਿਸ਼ਾਲ ਧਰਨਾ ਦੇਣ ਉਪਰੰਤ ਡੀਸੀ ਨੂੰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਅੱਜ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਨਤਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਗੁਲਜਾਰ ਸਿੰਘ ਬਸੰਤਕੋਟ ਦੀ ਪ੍ਰਧਾਨਗੀ ਹੇਠ ਪਿੰਡ ਭਾਗੋਕਾਵਾਂ ਵਿਖੇ ਸਾਥੀ ਸੁਖਦੇਵ ਸਿੰਘ ਬਸੰਤਕੋਟ ਜੀ ਦੇ ਭੋਗ ਤੋਂ ਬਾਅਦ ਹੋਈ।
ਇਸ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਇਸ ਗੱਲੇ ਨਿਖੇਧੀ ਕੀਤੀ ਗਈ ਕਿ ਪੰਜਾਬ ਸਰਕਾਰ ਨੇ ਕੋਈ ਖੇਤੀ ਨਹੀਂ ਨਹੀਂ ਬਣਾਈ ਤੇ ਨਾ ਹੀ ਬਿਜਲੀ ਸੋਧ ਬਿਲ ਤੇ ਬੀਜ ਬਿੱਲ ਦੇ ਖਿਲਾਫ ਕੋਈ ਮਤਾ ਪਾਸ ਕੀਤਾ ਹੈ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਨੇ ਐਮਐਸਪੀ ਬਣਾਉਣ ਅਤੇ ਤਜਵੀਜਤ ਬਿਜਲੀ ਸੋਧ ਬਿੱਲ ਰੱਦ ਕਰਨ ਸਮੇਤ ਅਮਰੀਕਾ ਨਾਲ ਕੀਤੇ ਸਮਝੌਤੇ ਨੂੰ ਰੱਦ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ। ਇਸ ਦੇ ਵਿਰੋਧ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ 6 ਅਪ੍ਰੈਲ ਨੂੰ ਡੀਸੀ ਦਫਤਰ ਵਿਖੇ ਸਾਰੀਆਂ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਧਰਨਾ ਦਿੱਤਾ ਜਾਵੇਗਾ।
Click to Follow Babushahi Facebook Page →