ਵੱਡੀ ਖ਼ਬਰ: Punjab ਭਾਜਪਾ ਦਫ਼ਤਰ ਦੇ ਬਾਹਰ ਧਮਾਕਾ ਮਾਮਲੇ 'ਚ 2 ਸ਼ੱਕੀ ਵਿਅਕਤੀ ਗ੍ਰਿਫ਼ਤਾਰ
ਪੁਲਿਸ ਨੇ ਪੀਲੇ ਰੰਗ ਦੇ ਲਿਫ਼ਾਫ਼ੇ 'ਚੋਂ ਬਰਾਮਦ ਕੀਤਾ ਸ਼ੱਕੀ ਸਮਾਨ; ਅਧਿਕਾਰਤ ਪੁਸ਼ਟੀ ਦੀ ਉਡੀਕ
Ravi Jakhu
ਚੰਡੀਗੜ੍ਹ, 2 ਅਪ੍ਰੈਲ 2026- ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ, ਚੰਡੀਗੜ੍ਹ ਵਿੱਚ Punjab ਭਾਜਪਾ ਦੇ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਨ ਅਤੇ ਗੁਰਤੇਜ ਵਜੋਂ ਹੋਈ ਹੈ।
ਸੂਤਰਾਂ ਅਨੁਸਾਰ, ਹੁਣ ਹਿਰਾਸਤ ਵਿੱਚ ਲਏ ਗਏ ਦੋਵਾਂ ਸ਼ੱਕੀਆਂ ਵਿੱਚੋਂ ਇੱਕ ਕੋਲੋਂ ਕੁਝ ਸਮਾਨ ਬਰਾਮਦ ਹੋਇਆ ਹੈ, ਜੋ ਕਥਿਤ ਤੌਰ 'ਤੇ ਇੱਕ ਪੀਲੇ ਰੰਗ ਦੇ ਲਿਫ਼ਾਫ਼ੇ ਵਿੱਚ ਰੱਖਿਆ ਹੋਇਆ ਸੀ।
ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਸ ਬਰਾਮਦਗੀ ਜਾਂ ਗ੍ਰਿਫ਼ਤਾਰੀ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ। ਪੁਲਿਸ ਵੱਲੋਂ ਸ਼ੱਕੀਆਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਜਲਦ ਹੀ ਇਸ ਸਾਜ਼ਿਸ਼ ਦੇ ਪਿੱਛੇ ਮੌਜੂਦ ਹੋਰ ਮਾਸਟਰਮਾਈਂਡਾਂ ਦਾ ਵੀ ਖ਼ੁਲਾਸਾ ਹੋ ਸਕਦਾ ਹੈ।
Click to Follow Babushahi Facebook Page →