ਤਰਨਤਾਰਨ: ਕਾਂਗਰਸੀ ਬਲਾਕ ਯੂਥ ਪ੍ਰਧਾਨ ਨੇ ਅਕਾਲੀ ਦਲ 'ਚ ਕੀਤੀ ਸ਼ਮੂਲੀਅਤ
ਸ਼੍ਰੋਮਣੀ ਅਕਾਲੀ ਦਲ ਆਪਣੇ ਹਰ ਵਰਕਰ ਦਾ ਕਰਦੀ ਹੈ ਮਾਨ ਸਨਮਾਨ-ਬ੍ਰਹਮਪੁਰਾ,ਸ਼ੇਖ
ਰਾਕੇਸ਼ ਨਈਅਰ ਚੋਹਲਾ, ਖਡੂਰ ਸਾਹਿਬ/ਤਰਨਤਾਰਨ
ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਸ਼ੇਖ ਚੱਕ ਤੋਂ ਮੌਜੂਦਾ ਮੈਂਬਰ ਪੰਚਾਇਤ ਤੇ ਕਾਂਗਰਸ ਦੇ ਯੂਥ ਬਲਾਕ ਪ੍ਰਧਾਨ ਕਿਸ਼ਨ ਸਿੰਘ ਤੇ ਉਹਨਾ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।ਇਸ ਸ਼ਮੂਲੀਅਤ ਦੌਰਾਨ ਕਿਸ਼ਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਪੁਰਾਣੀ ਪਾਰਟੀ ਹੈ ਜਿਸ ਦਾ ਇਤਿਹਾਸ 100 ਸਾਲ ਤੋਂ ਵੀ ਜਿਆਦਾ ਪੁਰਾਣਾ ਹੈ। ਇਸ ਸ਼ਮੂਲੀਅਤ ਤੇ ਕਿਸ਼ਨ ਸਿੰਘ ਨੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਹ ਯਕੀਨ ਦਵਾਇਆ ਕਿ ਉਹ ਪੂਰੀ ਮਿਹਨਤ ਕਰਨਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ।ਇਸ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਕਦੀ ਵੀ ਪੰਜਾਬ ਦੇ ਨੌਜਵਾਨਾਂ ਦੀ ਅਣਖ ਨੂੰ ਨਹੀਂ ਝੱਲਦੀ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੋਚ ਤੇ ਪੰਜਾਬ ਪ੍ਰਤੀ ਨੀਤੀ ਬਾਰੇ ਹਰ ਪੰਜਾਬੀ ਜਾਣਦਾ ਹੈ।ਉਨ੍ਹਾਂ ਕਿਹਾ ਕਿ ਕਿਸ਼ਨ ਸਿੰਘ ਤੇ ਉਸ ਦੇ ਨਾਲ ਹਰ ਸਮਰਥਕ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਦੌਰਾਨ ਸ਼ੇਖ਼ ਚੱਕ ਤੋਂ ਹਰਜਿੰਦਰ ਸਿੰਘ ਸਾਬਕਾ ਸਰਪੰਚ,ਕਰਤਾਰ ਸਿੰਘ,ਰਸ਼ਪਾਲ ਸਿੰਘ ਮੈਂਬਰ ਪੰਚਾਇਤ,ਅਮਰਜੀਤ ਸਿੰਘ ਪ੍ਰਧਾਨ ਆਦਿ ਅਕਾਲੀ ਵਰਕਰ ਹਾਜ਼ਿਰ ਸਨ।
Click to Follow Babushahi Facebook Page →