ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਅਪ੍ਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 'ਸੁਰਾਂ ਦੀ ਮਲਿਕਾ' ਆਸ਼ਾ ਭੋਂਸਲੇ ਜੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਗੀਤ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਮੰਤਰਮੁਗਧ ਕਰਦੇ ਰਹਿਣਗੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ਼ਾ ਭੋਂਸਲੇ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।
Click to Follow Babushahi Facebook Page →