ਬੇਅਦਬੀ ਵਿਰੁਧ ਬਿੱਲ ਰਾਜਪਾਲ ਕੋਲ ਮਨਜ਼ੂਰੀ ਅਤੇ ਦਸਤਖ਼ਤਾਂ ਲਈ ਭੇਜਿਆ : CM Mann
ਚੰਡੀਗੜ੍ਹ, 17 ਅਪ੍ਰੈਲ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿਵਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿੱਲ/ਐਕਟ ਹੁਣ ਰਾਜਪਾਲ ਪੰਜਾਬ ਕੋਲ ਮਨਜ਼ੂਰੀ ਅਤੇ ਦਸਤਖ਼ਤਾਂ ਲਈ ਭੇਜ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨੂੰਨ ਸੰਗਤਾਂ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਭਾਵਨਾਵਾਂ ਦੇ ਮੱਦੇਨਜ਼ਰ ਬਣਾਇਆ ਗਿਆ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਰਾਜਪਾਲ ਸਾਹਿਬ ਇਸ ਨੂੰ ਜਲਦ ਮਨਜ਼ੂਰੀ ਦੇਣਗੇ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਵਾਲੇ ਇਸ ਕਾਨੂੰਨ ਨੂੰ ਤੁਰੰਤ ਲਾਗੂ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੁਹਰਾਇਆ ਕਿ ਸਰਕਾਰ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬੇਹੱਦ ਗੰਭੀਰ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Click to Follow Babushahi Facebook Page →