ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਤੀ ਨਵੀਂ ਪਹਿਚਾਣ: ਵਿਧਾਇਕ ਵਿਜੈ ਸਿੰਗਲਾ
ਵਿਧਾਇਕ ਵਿਜੈ ਸਿੰਗਲਾ ਵੱਲੋਂ ਹਲਕੇ ਦੇ ਸਰਕਾਰੀ ਸਕੂਲਾਂ 'ਚ 01 ਕਰੋੜ 18 ਲੱਖ ਤੋਂ ਵਧੇਰੇ ਦੀ ਲਾਗਤ ਦੇ ਵਿਕਾਸ ਕਾਰਜਾਂ ਦੇ ਉਦਘਾਟਨ
ਅਸ਼ੋਕ ਵਰਮਾ
ਮਾਨਸਾ, 18 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਿਆਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਸਰਕਾਰੀ ਸਕੂਲਾਂ ਵਿੱਚ ਨਵੀਆਂ ਸੁਵਿਧਾਵਾਂ ਦਾ ਉਦਘਾਟਨ ਕਰਦੇ ਹੋਏ ਸਿੱਖਿਆ ਨੂੰ ਆਧੁਨਿਕ ਬਣਾਉਣ ਵੱਲ ਇੱਕ ਹੋਰ ਮਜ਼ਬੂਤ ਕਦਮ ਚੁੱਕਿਆ ਗਿਆ ਹੈ।
ਵਿਧਾਇਕ ਵਿਜੈ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਕਲਾਂ ਵਿਖੇ 9 ਲੱਖ 55 ਹਜ਼ਾਰ, ਸ਼ਹੀਦ ਉਦੈ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਵਿਖੇ 9 ਲੱਖ 55 ਹਜ਼ਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਖਿਆਲਾ ਕਲਾਂ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਮਰਿਆਂ ਦਾ ਉਦਘਾਟਨ ਕੀਤਾ।
ਵਿਧਾਇਕ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਹੀ ਸਰਕਾਰੀ ਹਾਈ ਸਕੂਲ ਰੱਲਾ ਵਿੱਚ 47 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸਾਇੰਸ ਲੈਬ, ਚਾਰਦੀਵਾਰੀ, ਲਾਇਬ੍ਰੇਰੀ ਅਤੇ ਦੋ ਅਧੁਨਿਕ ਕਲਾਸ ਰੂਮ ਬਣਾਏ ਗਏ ਹਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਰੱਲਾ ਵਿੱਚ 48 ਲੱਖ ਰੁਪਏ ਦੀ ਲਾਗਤ ਨਾਲ ਜੀਵ ਵਿਗਿਆਨ, ਰਸਾਇਣ ਵਿਗਿਆਨ ਅਤੇ ਭੌਤਿਕ ਵਿਗਿਆਨ ਦੀਆਂ ਲੈਬਜ਼ ਵਿਦਿਆਰਥੀਆਂ ਦੇ ਸਪੁਰਦ ਕੀਤੀਆਂ ਗਈਆਂ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਲੀਆ ਵਿੱਚ 18 ਲੱਖ, 20 ਹਜ਼ਾਰ ਰੁਪਏ ਦੀ ਲਾਗਤ ਨਾਲ ਦੋ ਅਧੁਨਿਕ ਕਲਾਸਰੂਮ ਬਣਾਏ ਗਏ ਹਨ।
ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਨਵੀਆਂ ਲੈਬਾਂ ਅਤੇ ਆਧੁਨਿਕ ਕਲਾਸਰੂਮਾਂ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਗਿਆਨ ਮਿਲੇਗਾ ਅਤੇ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਹੋਣਗੇ। ਇਹ ਸਹੂਲਤਾਂ ਵਿਦਿਆਰਥੀਆਂ ਨੂੰ ਨਵੀਨਤਮ ਅਤੇ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਤਰੱਕੀ ਲਈ ਲਗਾਤਾਰ ਯਤਨ ਜਾਰੀ ਹਨ, ਤਾਂ ਜੋ ਹਰ ਵਿਦਿਆਰਥੀ ਨੂੰ ਬਿਹਤਰੀਨ ਸਿੱਖਿਆ ਪ੍ਰਾਪਤ ਹੋ ਸਕੇ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਸੁਧਰੇ ਇਨਫਰਾਸਟਰਕਚਰ ਅਤੇ ਗੁਣਵੱਤਾ ਵਾਲੀ ਪੜ੍ਹਾਈ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋ ਰਿਹਾ ਹੈ।
ਇਸ ਮੌਕੇ ਅਜੈਬ ਸਿੰਘ ਬੁਰਜ ਹਰੀ, ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ, ਬਿੰਦਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਕੋਟਲੀ ਕਲਾਂ, ਜਸਵਿੰਦਰ ਕੌਰ ਸਰਪੰਚ ਕੋਟਲੀ ਕਲਾਂ, ਜਗਰੂਪ ਸਿੰਘ ਸਕੂਲ ਮੁਖੀ ਕੋਟਲੀ ਕਲਾਂ, ਬਲਾਕ ਸੰਮਤੀ ਮੈਂਬਰ ਜਗਜੀਤ ਸਿੰਘ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮਾ ਸਿੰਘ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ, ਅਜਮੇਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਅਵਤਾਰ ਸਿੰਘ ਸਰਪੰਚ, ਹਰਮੇਸ਼ ਖਿਆਲਾ, ਰਾਜਪ੍ਰੀਤ ਕੌਰ ਸਰਪੰਚ, ਬਲਵਿੰਦਰ ਸਿੰਘ ਨੰਬਰਦਾਰ, ਅਵਤਾਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ,ਪ੍ਰਿੰਸੀਪਲ ਸੁਨੀਲ ਕੱਕੜ, ਲੈਕਚਰਾਰ ਸੁਖਦੀਪ ਵੰਤ, ਸਕੂਲ ਇੰਚਾਰਜ ਰੇਨੂ ਬਾਲਾ,ਗਗਨਦੀਪ ਸਿੰਘ, ਮੁੱਖ ਅਧਿਆਪਕ ਮੁਨੀਸ ਕੁਮਾਰ, ਰਾਜਵਿੰਦਰ ਕੌਰ, ਬਲਕਾਰ ਸਿੰਘ, ਜਸਵੀਰ ਸਿੰਘ ਸਰਪੰਚ, ਗੋਪਾਲ ਅਕਲੀਆ, ਲੈਕਚਰਾਰ ਰੀਨਾ ਬਾਂਸਲ, ਜਸਵੀਰ ਸਿੰਘ ਹਾਜ਼ਰ ਸਨ।
Click to Follow Babushahi Facebook Page →