ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ਮਾਨ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ:- ਚੇਅਰਮੈਨ ਸਤਨਾਮ ਸਿੰਘ ਜਲਵਾਹਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 21 ਅਪ੍ਰੈਲ, 2026
ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਦੀ ਦੁਨੀਆ ਭਰ ਵਿੱਚ ਵੱਸਦੇ ਹਰ ਇੱਕ ਪੰਜਾਬੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਪ ਲੀਡਰਸ਼ਿਪ ਦਾ ਇਸ ਸਖ਼ਤ ਕਾਨੂੰਨ ਨੂੰ ਬਣਾਉਣ ਲਈ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਉਤੇ ਵਾਰੋਂ ਵਾਰੀ ਰਾਜ ਕਰਨ ਵਾਲੀਆਂ ਦੋਵੇਂ ਰਵਾਇਤੀ ਪਾਰਟੀਆਂ ਵੱਲੋਂ ਗੁਰੂ ਸਾਹਿਬ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਜ਼ ਡਰਾਮੇਬਾਜ਼ੀ ਤੋਂ ਵੱਧ ਹੋਰ ਕੁਝ ਵੀ ਨਹੀਂ ਕੀਤਾ। ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਆਪਣੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਰੂਪ ਦੀ ਸ਼ਰੇਆਮ ਬੇਅਦਬੀ ਕਰਨ ਵਾਲੇ ਲੋਕਾਂ ਦੀ ਖੁੱਲੇਆਮ ਪੁਸ਼ਤ ਪਨਾਹੀ ਕੀਤੀ ਅਤੇ ਸਤਨਾਮਿ ਵਾਹਿਗੂਰੁ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਉਤੇ ਸ਼ਰੇਆਮ ਗੋਲੀਆਂ ਚਲਵਾਈਆਂ, ਇਥੇ ਹੀ ਬਸ ਨਹੀਂ ਇਸ ਅਖੌਤੀ ਪੰਥਕ ਸਰਕਾਰ ਦੇ ਰਾਜ ਵਿੱਚ ਜਿੰਨੀਂਆ ਬੇਅਦਬੀਆਂ ਅਤੇ ਜਿਨੀਂ ਬੇਕਦਰੀ ਸਾਡੇ ਗੁਰੂ ਸਾਹਿਬ ਦੀ ਕੀਤੀ ਅਤੇ ਕਰਵਾਈ ਗਈ ਉਨੀਂ ਤਾਂ ਮੁਗਲਾਂ ਦੇ ਰਾਜ ਵਿੱਚ ਵੀ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਪਈ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਨੇ ਇਹ ਨੇਕ ਸੇਵਾ ਲੈਣ ਲਈ ਆਕਾਲ ਪੁਰਖ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਹੁਣ ਕਿਸੇ ਦੀ ਵੀ ਹਿੰਮਤ ਨਹੀਂ ਪਵੇਗੀ ਜੋ ਸਾਡੇ ਗੁਰੂ ਸਾਹਿਬ ਜੀ ਦੇ ਪਵਿੱਤਰ ਸਰੂਪ ਵੱਲ ਕੋਈ ਮਾੜੀ ਅੱਖ ਨਾਲ ਦੇਖ ਵੀ ਸਕੇ। ਸ ਭਗਵੰਤ ਸਿੰਘ ਮਾਨ ਨੇ ਬੇਅਦਬੀ ਉਤੇ ਸਖ਼ਤ ਕਾਨੂੰਨ ਬਣਨ ਦੀਆਂ ਦੁਨੀਆਂ ਭਰ ਵਿੱਚ ਵੱਸਦੀਆਂ ਸਮੂਹ ਸੰਗਤਾ ਨੂੰ ਵਧਾਈਆਂ ਦਿੱਤੀਆਂ।
Click to Follow Babushahi Facebook Page →