Breaking- ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
ਚੰਡੀਗੜ੍ਹ, 23 ਅਪ੍ਰੈਲ 2026- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਇਕੱਲੇ ਆਪਣੇ ਦਮ 'ਤੇ ਲੜੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਸਿਆਸੀ ਗੱਠਜੋੜ ਨਹੀਂ ਕੀਤਾ ਜਾਵੇਗਾ।
ਨਿਊਜ਼-18 ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਨਿਤਿਨ ਨਬੀਨ ਨੇ ਪਾਰਟੀ ਦੀ ਰਣਨੀਤੀ ਸਪੱਸ਼ਟ ਕਰਦਿਆਂ ਕਿਹਾ ਕਿ ਭਾਜਪਾ ਹੁਣ ਪੰਜਾਬ ਵਿੱਚ ਇੱਕ 'ਛੋਟੇ ਭਰਾ' ਵਜੋਂ ਨਹੀਂ, ਸਗੋਂ ਮੁੱਖ ਸਿਆਸੀ ਧਿਰ ਵਜੋਂ ਉੱਭਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਅਤੇ ਜਨਤਾ ਦੀ ਰਾਏ ਅਨੁਸਾਰ ਭਾਜਪਾ ਨੇ ਸਾਰੀਆਂ ਸੀਟਾਂ 'ਤੇ ਇਕੱਲੇ ਚੋਣ ਲੜਨ ਦਾ ਫੈਸਲਾ ਕੀਤਾ ਹੈ।
Click to Follow Babushahi Facebook Page →