Breaking : ਲੁਧਿਆਣਾ ਦੇ ਦੋ ਸਕੂਲਾਂ ਨੂੰ ਬੰਬ ਦੀ ਧਮਕੀ
Ravi Jakhu
ਲੁਧਿਆਣਾ, 23 ਅਪ੍ਰੈਲ 2026: ਵੀਰਵਾਰ ਨੂੰ ਲੁਧਿਆਣਾ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਨ੍ਹਾਂ ਸਕੂਲਾਂ ਵਿੱਚ ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਸ਼ੇਰਪੁਰ ਅਤੇ ਡੀਏਵੀ ਸਕੂਲ, ਬੀਆਰਐਸ ਨਗਰ ਸ਼ਾਮਲ ਹਨ। ਧਮਕੀ ਤੋਂ ਬਾਅਦ, ਸਪਰਿੰਗ ਡੇਲ ਪਬਲਿਕ ਸਕੂਲ ਪ੍ਰਬੰਧਨ ਨੇ 2,500 ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ।
Click to Follow Babushahi Facebook Page →