ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਹਰਚੰਦਪੁਰਾ ਵਿਖੇ ਗਊਸ਼ਾਲਾ ਦਾ ਕੀਤਾ ਦੌਰਾ
*ਤੂੜੀ ਨੂੰ ਲੱਗੀ ਅੱਗ ਦੀ ਘਟਨਾ ਤੋਂ ਬਾਅਦ ਨੁਕਸਾਨ ਦਾ ਲਿਆ ਜਾਇਜ਼ਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ*
ਧੂਰੀ, 24 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਹਰਚੰਦਪੁਰਾ ਵਿਖੇ ਸਥਿਤ ਗਊਸ਼ਾਲਾ ਦਾ ਦੌਰਾ ਕਰਕੇ ਉੱਥੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਪ੍ਰਬੰਧਕਾਂ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਹਾਲ ਹੀ ਵਿੱਚ ਵਾਪਰੀ ਅੱਗ ਦੀ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗਊਸ਼ਾਲਾ ਵਿੱਚ ਸਟੋਰ ਕੀਤੀ ਤੂੜੀ ਨੂੰ ਅਚਾਨਕ ਅੱਗ ਲੱਗ ਗਈ ਸੀ, ਜਿਸ ਕਾਰਨ ਵੱਡੇ ਪੱਧਰ ’ਤੇ ਚਾਰੇ ਦਾ ਨੁਕਸਾਨ ਹੋਇਆ। ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ’ਤੇ ਨੁਕਸਾਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਗਊਸ਼ਾਲਾ ਵਿੱਚ ਰਹਿੰਦੇ ਪਸ਼ੂਆਂ ਦੀ ਸੰਭਾਲ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਨ੍ਹਾਂ ਨੇ ਅੱਗ ਤੋਂ ਬਚਾਅ ਲਈ ਅਗਾਊਂ ਇੰਤਜ਼ਾਮ, ਜਿਵੇਂ ਕਿ ਸੁਰੱਖਿਆ ਉਪਕਰਣ, ਪਾਣੀ ਦੀ ਉਪਲਬਧਤਾ ਅਤੇ ਸਟੋਰੇਜ ਪ੍ਰਬੰਧਾਂ ਨੂੰ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ।
ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਗਊਸ਼ਾਲਾਵਾਂ ਦੀ ਸੰਭਾਲ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਿੱਥੇ ਵੀ ਲੋੜ ਪਵੇਗੀ, ਉੱਥੇ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਇਸ ਘਟਨਾ ਨਾਲ ਪ੍ਰਭਾਵਿਤ ਗਊਸ਼ਾਲਾ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਗਊਸ਼ਾਲਾ ਪ੍ਰਬੰਧਕਾਂ ਨੇ ਓ.ਐਸ.ਡੀ. ਸੁਖਵੀਰ ਸਿੰਘ ਨੂੰ ਅੱਗ ਦੀ ਘਟਨਾ ਤੋਂ ਬਾਅਦ ਆ ਰਹੀਆਂ ਦਿੱਕਤਾਂ ਬਾਰੇ ਜਾਣੂ ਕਰਵਾਇਆ ਅਤੇ ਤੁਰੰਤ ਦੌਰਾ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਗਊਸ਼ਾਲਾ ਕਮੇਟੀ ਦੇ ਖ਼ਜਾਨਚੀ ਬਸੰਤ ਕੁਮਾਰ, ਚੌਧਰੀ ਪਵਨ ਕੁਮਾਰ ਵਰਮਾ, ਐਡਵੋਕੇਟ ਬ੍ਰਿਜ ਭੂਸ਼ਣ, ਟੇਕ ਬਹਾਦਰ ਸਮੇਤ ਗਊਸ਼ਾਲਾ ਦੇ ਹੋਰ ਪ੍ਰਬੰਧਕ ਵੀ ਮੌਜੂਦ ਸਨ।
Click to Follow Babushahi Facebook Page →