ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਪਿੰਡ ਸਰਹਾਲ ਕਾਜੀਆਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ*
*ਕਮਿਊਨਿਟੀ ਹਾਲ ਤੇ ਸ਼ਮਸ਼ਾਨਘਾਟ ਲੋਕ ਅਰਪਣ*
ਪ੍ਰਮੋਦ ਭਾਰਤੀ ਬਾਬੂਸ਼ਾਹੀ ਬਿਊਰੋ
ਨਵਾਂਸ਼ਹਿਰ 27 ਅਪ੍ਰੈਲ, 2026
ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਸ.ਮਲਵਿੰਦਰ ਸਿੰਘ ਕੰਗ ਨੇ ਅੱਜ ਗ੍ਰਾਮ ਪੰਚਾਇਤ ਪਿੰਡ ਸਰਹਾਲ ਕਾਜੀਆਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਉਨ੍ਹਾਂ ਨਾਲ ਵਾਈਸ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਕੁਲਜੀਤ ਸਰਹਾਲ ਵੀ ਹਾਜ਼ਰ ਸਨ।
ਇਸ ਦੌਰਾਨ ਮੈਂਬਰ ਪਾਰਲੀਮੈਂਟ ਵੱਲੋਂ ਪਿੰਡ ਵਾਸੀਆਂ ਦੀ ਸਹੂਲਤ ਲਈ ਨਵੇਂ ਬਣੇ ਕਮਿਊਨਿਟੀ ਹਾਲ ਅਤੇ ਸ਼ਮਸ਼ਾਨਘਾਟ ਦਾ ਉਦਘਾਟਨ ਕਰਕੇ ਇਹ ਲੋਕ ਅਰਪਣ ਕੀਤੇ ਗਏ। ਉਹਨਾਂ ਦੱਸਿਆ ਕਿ ਪਿੰਡ ਸਰਹਾਲ ਕਾਜ਼ੀਆਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਤੇ 9 ਲੱਖ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹਾਲ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਤੇ ਸੱਭਿਆਚਾਰਕ ਸਮਾਗਮਾਂ ਲਈ ਢੁੱਕਵੀਂ ਥਾਂ ਮਿਲੀ ਹੈ, ਜਦਕਿ ਸ਼ਮਸ਼ਾਨਘਾਟ ਦੀ ਸ਼ੈੱਡ ਬਣਨ ਅਤੇ ਹੋਰ ਕੰਮ ਨਾਲ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।
ਉਨ੍ਹਾਂ ਦੱਸਿਆ ਕਿ ਬੰਗਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਗ੍ਰਾਮ ਪੰਚਾਇਤ ਨੂੰ ਸਰਕਾਰੀ ਗ੍ਰਾਂਟਾਂ ਦੀ ਸਹੀ ਵਰਤੋਂ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਲਈ ਵੀ ਕਿਹਾ। ਉਹਨਾਂ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮਿਆਰੀ ਕੰਮ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਕਰਨਾਣਾ, ਸਰਪੰਚ, ਪੰਚਾਇਤ ਮੈਂਬਰ, ਬੀਡੀਪੀਓ, ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
gill
Click to Follow Babushahi Facebook Page →