ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 5 ਮਈ, 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿੱਚ ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਦੇ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇਅਟੱਲ ਹੌਸਲਾ,ਜੰਗੀ ਹੁਨਰ ਅਤੇ ਧਾਰਮਿਕ ਵਫ਼ਾਦਾਰੀ ਨਾਲ ਸਿੱਖ ਕੌਮ ਨੂੰ ਨਵੀਂ ਦਿਸ਼ਾ ਬਖ਼ਸ਼ੀ। ਉਨ੍ਹਾਂ ਨੇ ਮੁਸ਼ਕਲ ਸਮੇਂ ਵਿੱਚ ਸਿੱਖ ਪੰਥ ਦੀ ਰੱਖਿਆ ਲਈ ਮਹਤਵਪੂਰਨ ਵਡਮੁੱਲਾ ਯੋਗਦਾਨ ਪਾਇਆ ਅਤੇ ਆਪਣੀ ਦਲੇਰੀ ਨਾਲ ਦੁਸ਼ਮਣਾਂ ਨੂੰ ਮਾਤ ਦਿੱਤੀ।
ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦਾ ਜੀਵਨ ਸਿੱਖ ਕੌਮ ਲਈ ਪ੍ਰੇਰਣਾ ਦਾ ਸਰੋਤ ਹੈ, ਜੋ ਸਾਨੂੰ ਹੌਂਸਲੇ, ਏਕਤਾ ਅਤੇ ਨਿਸ਼ਕਾਮ ਸੇਵਾ ਦੇ ਮੂਲ ਮੰਤ੍ਰ ਸਿਖਾਉਂਦਾ ਹੈ। ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਸਮੂਹ ਸੰਗਤ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਉੱਚੇ ਆਦਰਸ਼ਾਂ ‘ਤੇ ਚੱਲਣ ਦੀ ਪ੍ਰੇਰਣਾ ਬਖ਼ਸ਼ਣ।
Click to Follow Babushahi Facebook Page →