ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
11 ਮਈ ਨੂੰ ਡੀ. ਜੀ. ਐਸ. ਈ. (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਮਿਲੇਗਾ ਮਾਸ ਡੈਪੂਟੇਸ਼ਨ ਤਲਵਿੰਦਰ ਖਰੋੜ , ਗੁਰਪ੍ਰੀਤ ਸਿੰਘ ਗੁਰੂ
ਗੁਰਪ੍ਰੀਤ ਸਿੰਘ ਜਖਵਾਲੀ / ਬਾਬੂਸ਼ਾਹੀ ਬਿਊਰੋ
ਪਟਿਆਲਾ 08 ਮਈ 2026:- ਬੀਤੇ ਦਿਨ ਪੰਜਾਬ ਦੀਆਂ ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ਤੇ ਜ਼ਿਲਾ ਪਟਿਆਲੇ ਦੇ ਐਸ ਡੀ ਐਮ ਗੁਰਦੇਵ ਸਿੰਘ ਧੰਮ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ , ਦੀਦਾਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਡੀ.ਟੀ.ਐਫ. ਦਿੱਗਵਿਜੇਪਾਲ ਗਰੁੱਪ ਤੋਂ ਤਲਵਿੰਦਰ ਸਿੰਘ ਖਰੌੜ, ਐਸਸੀ ਬੀਸੀ ਅਧਿਆਪਕ ਯੂਨੀਅਨ ਤੋਂ ਗੁਰਪ੍ਰੀਤ ਸਿੰਘ ਗੁਰੂ, 2392 ਤੋ ਮੈਡਮ ਰਮਨਪ੍ਰੀਤ ਕੌਰ
ਮੈਰੀਟੋਰੀਅਸ ਸਕੂਲ ਤੋਂ ਵਿਪਨੀਤ ਕੌਰ
4161 ਤੋਂ ਜਸਬੀਰ ਸਿੰਘ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉ ਦੀਆਂ ਤਿਉ ਖੜੀਆਂ ਹਨ। ਇਸ ਮੌਕੇ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇਅ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜਿਲਿਆ ਵਿੱਚ ਸਮਾਨ ਅਨੁਪਾਤ ਵਿੱਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ,ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀ ਏ ਦੀਆਂ ਕਿਸ਼ਤਾਂ ਤੁਰੰਤ ਜ਼ਾਰੀ ਕਰਨ, 1-1-2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜ਼ਾਰੀ ਕਰਨ , ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਅਤੇ ਐੱਨ. ਐੱਸ. ਕਿਉ. ਐਫ. ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਆਦਿ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪਟਿਆਲੇ ਦੇ ਐਸਡੀਐਮ ਰਾਹੀਂ ਨੂੰ ਮੰਗ ਪੱਤਰ ਦਿੱਤਾ ਅਤੇ ਹੱਲ ਕਰਵਾਉਣ ਲਈ ਸੰਘਰਸ਼ ਦੀ ਚੇਤਾਵਨੀ ਦਿੱਤੀ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਇਹਨਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਸੀ। ਪਰ ਸਰਕਾਰ ਵੱਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ ਮਟੋਲ ਕੀਤਾ ਜਾ ਰਿਹਾ ਹੈ।ਅਧਿਆਪਕ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਅਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ਤੇ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਅਧਿਆਪਕਾਂ ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇੱਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ। ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਡੱਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜੀ.ਟੀ.ਯੂ. ਤੋਂ ਮਨਦੀਪ ਕਾਲੇਕੇ,ਟਹਿਲਬੀਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਵਰਿੰਦਰ ਸਿੰਘ ਮਰੌੜੀ, ਗੁਰਵਿੰਦਰ ਸਿੰਘ ਧਨੇਠਾ, ਗੁਰਵਿੰਦਰ ਸਿੰਘ ਜਨੇੜੀਆਂ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਵਜੀਦਪੁਰ, ਸੰਦੀਪ ਕੁਮਾਰ, ਸ਼ਰਨਜੀਤ ਸਿੰਘ ਰਟੋਲ, ਐਸ ਸੀ ਬੀ ਸੀ ਯੂਨੀਅਨ ਤੋਂ ਲਖਵਿੰਦਰ ਸਿੰਘ ਦਾਨੀਪੁਰ , ਗੁਰਜੰਟ ਸਿੰਘ ਭਾਟੀਆ ਆਗੂ ਹਾਜ਼ਰ ਸਨ।
- Download Babushahi App
-
-