ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਸਮਾਗਮ
ਤਲਵੰਡੀ ਸਾਬੋ/ਸ੍ਰੀ ਦਮਦਮਾ ਸਾਹਿਬ:- 09 ਮਈ 2026- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 12ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਜੀ ਦੀ ਅਤੇ 13ਵੇਂ ਮੁਖੀ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਜੀ ਦੀ ਕ੍ਰਮਵਾਰ 58ਵੀਂ ਅਤੇ 18ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਪਰਸੋਂ ਰੋਜ਼ ਤੋਂ ਚਲ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਦਮਦਮਾ ਸਾਹਿਬ ਵਿਖੇ ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਸੰਪੂਰਨ ਹੋ ਜਾਣਗੇ।
ਬਾਬਾ ਬਲਬੀਰ ਸਿੰਘ 96 ਕੋਰੜੀ ਨੇ ਦਸਿਆ ਕਿ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸੈਂਕੜਿਆਂ ਦੀ ਗਿਣਤੀ ਵਿੱਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦਮਦਮਾ ਸਾਹਿਬ ਹਾਜ਼ਰੀ ਭਰਨਗੀਆਂ। ਮੁੱਖ ਧਾਰਮਿਕ ਸਮਾਗਮ ਵਿੱਚ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਤੋਂ ਇਲਾਵਾ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼ ਸ਼ਮੂਲੀਅਤ ਕਰਨਗੇ। ਇਸ ਦਿਨ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਨਿਹੰਗ ਸਿੰਘ ਫ਼ੌਜਾਂ ਦੇ ਲਾਇਸੰਸ ਰਿਨੀਊ ਕੀਤੇ ਅਤੇ ਨਵੇਂ ਬਣਾਏ ਜਾਣਗੇ।
- Download Babushahi App
-
-