ਦਿਲਜੀਤ ਦੋਸਾਂਝ ਦੇ ਮੈਨੇਜਰ ਦਾ ਘਰ ਹੋਈ Firing ਤੇ ਬੋਲ Anrug Dhanda
Ravji Jakhu/ ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, May 13, 2026
ਪੰਜਾਬੀ ਗਾਇਕ ਅਤੇ Global Icon ਦਿਲਜੀਤ ਦੋਸਾਝ ਦੇ ਮੈਨੇਜਰ ਦੇ ਘਰ ਹੋਈ ਫਾਇਰਿੰਗ (Firing) ਦੀ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਰਾਹੀਂ ਬੀਜੇਪੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਮਹਿਜ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਇਸ ਦੇ ਪਿੱਛੇ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਕੰਮ ਕਰ ਰਹੀ ਹੈ। ਢਾਂਡਾ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਹੀ ਦਿਲਜੀਤ ਦੋਸਾਝ ਨੂੰ ਬੀਜੇਪੀ ਜੁਆਇਨ (Join BJP) ਕਰਨ ਦਾ ਆਫ਼ਰ ਮਿਲਿਆ ਸੀ, ਜਿਸ ਨੂੰ ਦਿਲਜੀਤ ਨੇ ਸਾਫ਼ ਮਨ੍ਹਾ ਕਰ ਦਿੱਤਾ ਸੀ।
ਅਨੁਰਾਗ ਢਾਂਡਾ ਨੇ ਅੱਗੇ ਇਲਜ਼ਾਮ ਲਗਾਇਆ ਕਿ ਦਿਲਜੀਤ ਵੱਲੋਂ ਇਨਕਾਰ ਕੀਤੇ ਜਾਣ ਤੋਂ ਬਾਅਦ, ਗੁਜਰਾਤ ਦੀ ਜੇਲ੍ਹ ਵਿੱਚ ਬੰਦ ਅਤੇ ਕਥਿਤ ਤੌਰ 'ਤੇ ਸਿਆਸੀ ਸੁਰੱਖਿਆ ਪ੍ਰਾਪਤ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਰਾਹੀਂ ਦਿਲਜੀਤ ਦੇ ਮੈਨੇਜਰ ਦੇ ਘਰ ਫਾਇਰਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਪੰਜਾਬੀਆਂ ਨੂੰ ਡਰਾ-ਧਮਕਾ ਕੇ ਉਨ੍ਹਾਂ 'ਤੇ ਰਾਜ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਚਾਲਾਂ ਤੋਂ ਡਰਨ ਵਾਲੇ ਨਹੀਂ ਹਨ।
- Download Babushahi App
-
-