ਜ਼ਿਲ੍ਹਾ ਸਵਰਨਕਾਰ ਸੰਘ ਰੋਪੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਕ ਸਾਲ ਲਈ ਸੋਨਾ ਨਾ ਖਰੀਦਣ ਦੇ ਬਿਆਨ ਦੀ ਨਿਖੇਧੀ ਕੀਤੀ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ -13 ਮਈ-
ਜ਼ਿਲ੍ਹਾ ਸਵਰਨਕਾਰ ਸੰਘ ਰੋਪੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਨੂੰ ਇੱਕ ਸਾਲ ਲਈ ਸੋਨਾ ਨਾ ਖਰੀਦਣ ਦੇ ਬਿਆਨ ਦੀ ਸਖਤ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਸਵਰਨਗਰ ਭਾਈਚਾਰੇ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਅਖਿਲ ਭਾਰਤੀ ਸਵਰਨਕਾਰ ਸੰਘ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਜ਼ਿਲ੍ਹਾ ਸਵਰਨਕਾਰ ਸੰਘ ਦੇ ਜਨਰਲ ਸਕੱਤਰ ਅਸ਼ੋਕ ਕੁਮਾਰ ਦਾਰਾ ਸਮੇਤ ਨਗਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ, ਸਵਰਨਕਾਰ ਸਤਿੰਦਰ ਨਾਗੀ ਤੇ ਪ੍ਰਵੀਨ ਨਾਗੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਦਿਨੀ ਲੋਕਾਂ ਨੂੰ ਇੱਕ ਸਾਲ ਲਈ ਸੋਨਾ ਨਾ ਖਰੀਦਣ ਦੇ ਬਿਆਨ ਨਾਲ ਸਵਰਨ ਕਰ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਸਵਰਨਕਾਰਾਂ ਦੇ ਵਪਾਰ ਤੇ ਡੂੰਘਾ ਅਸਰ ਪਏਗਾ ਅਤੇ ਕੰਮਕਾਰ ਬੰਦ ਹੋਣ ਨਾਲ ਸਵਰਨਕਾਰਾਂ ਨਾਲ ਜੁੜੇ ਲੱਖਾਂ ਕਾਰੀਗਰ ਵੀ ਬੇਰੋਜ਼ਗਾਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਵਰਨਕਾਰਾਂ ਦਾ ਕੰਮਕਾਜ ਪਹਿਲਾਂ ਹੀ ਮੰਦੇ ਵਿੱਚ ਚੱਲ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਦੇ ਇਸ ਬਿਆਨ ਨਾਲ ਕਾਰੋਬਾਰ ਹੋਰ ਪ੍ਰਭਾਵਿਤ ਹੋ ਜਾਵੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਲੋਕਾਂ ਵਿੱਚ ਪੈਦਾ ਕੀਤਾ ਜਾ ਰਿਹਾ ਡਰ ਖਤਮ ਕਰਨਾ ਚਾਹੀਦਾ ਹੈ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਬਿਆਨ ਨਾਲ ਲੋਕਾਂ ਵੱਲੋਂ ਵਿਆਹ ਸ਼ਾਦੀਆਂ ਦੀ ਪ੍ਰੋਗਰਾਮ ਵੀ ਇੱਕ ਸਾਲ ਲਈ ਅੱਗੇ ਪਾਈ ਜਾ ਸਕਦੇ ਹਨ ਜਿਸ ਨਾਲ ਹੋਰਨਾਂ ਲੋਕਾਂ ਦੀ ਕੰਮਕਾਰ ਵੀ ਪ੍ਰਭਾਵਿਤ ਹੋ ਜਾਣਗੇ ਉਹਨਾਂ ਕਿਹਾ ਕਿ ਜ਼ਿਲ੍ਹਾ ਸਵਰਨ ਕਰ ਸੰਘ ਰੋਪੜ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੋਨਾ ਨਾਂ ਖਰੀਦਣ ਦਾ ਬਿਆਨ ਵਾਪਸ ਲਏ। ਉਹਨਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵੱਲੋਂ ਆਪਣਾ ਬਿਆਨ ਵਾਪਸ ਨਹੀਂ ਲਿਆ ਗਿਆ ਤਾਂ ਸਵਰਨਕਾਰ ਭਾਈਚਾਰੇ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਵਰਨਕਾਰ ਸੰਘ ਰੋਪੜ ਦੇ ਪ੍ਰਧਾਨ ਲਲਿਤ ਨਾਗੀ,ਸੁਰਿੰਦਰ ਵਰਮਾ ਪਰਵੀਨ ਨਾਗੀ, ਮਿੰਟੂ ਸਰਾਫ , ਜੀਤ ਰਾਮ, ਬੰਟੀ ਕੰਡਾ, ਆਸੂ ਵਰਮਾ ਬੇਲੇ ਵਾਲੇ ਆਦਿ ਹਾਜ਼ਰ ਸਨ।
- Download Babushahi App
-
-