ਉਘੇ ਕਬੱਡੀ ਖਿਡਾਰੀ ਤੇ ਵਿਧਾਇਕ ਗੁਰਲਾਲ ਘਨੌਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜ ਦੇ ਸਰਵਉੱਚ ਖੇਡ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨ
-ਇਹ ਸਨਮਾਨ ਹਲਕਾ ਘਨੌਰ ਦੇ ਹਰ ਪਰਿਵਾਰ ਤੇ ਹਰ ਉਸ ਖਿਡਾਰੀ ਨੂੰ ਸਮਰਪਿਤ, ਜੋ ਮੈਦਾਨ ‘ਚ ਪੰਜਾਬ ਦਾ ਨਾਮ ਚਮਕਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਹੈ- ਗੁਰਲਾਲ ਘਨੌਰ
-ਕਿਹਾ, 'ਰੰਗਲਾ ਪੰਜਾਬ' ਬਣਾਉਣ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਡੀ ਮਿਹਨਤ ਇਸੇ ਤਰ੍ਹਾਂ ਜਾਰੀ ਰਹੇਗੀ
ਬਾਬੂਸ਼ਾਹੀ ਬਿਊਰੋ
ਘਨੌਰ /ਪਟਿਆਲਾ, 24 ਮਈ:
ਪੰਜਾਬ ਸਰਕਾਰ ਵੱਲੋਂ ਅੱਜ ਕਰਵਾਏ ਗਏ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਘੇ ਕਬੱਡੀ ਖਿਡਾਰੀ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਪੰਜਾਬ ਦੇ ਸਰਵਉੱਚ ਖੇਡ ਪੁਰਸਕਾਰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਸਨਮਾਨਿਤ ਕੀਤਾ।ਗੁਰਲਾਲ ਘਨੌਰ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਕਬੱਡੀ ਖਿਡਾਰੀ ਵਜੋਂ ਕਰੀਬ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਲਈ ਕਬੱਡੀ ਖੇਡਣ ਵਾਸਤੇ ਮਿਲਿਆ ਹੈ, ਕਿਉਂਕਿ ਇਹ ਪੁਰਸਕਾਰ 2018 ਤੋਂ ਲੈ 2023 ਤੱਕ ਦੇ ਪ੍ਰਦਾਨ ਕੀਤੇ ਗਏ ਹਨ।
ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ, “ਮੇਰੇ ਲਈ ਇਹ ਐਵਾਰਡ ਸਿਰਫ਼ ਇੱਕ ਸਨਮਾਨ ਹੀ ਨਹੀਂ, ਬਲਕਿ ਖੇਡਾਂ ਪ੍ਰਤੀ ਮੇਰੀ ਅਟੁੱਟ ਲਗਨ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਲੋਕਾਂ ਵੱਲੋਂ ਮਿਲੇ ਪਿਆਰ ਦਾ ਪ੍ਰਤੀਕ ਹੈ।”
ਵਿਧਾਇਕ ਗੁਰਲਾਲ ਨੇ ਕਿਹਾ ਕਿ ਇਹ ਸਨਮਾਨ ਹਲਕਾ ਘਨੌਰ ਦੇ ਹਰ ਪਰਿਵਾਰ ਅਤੇ ਹਰ ਉਸ ਖਿਡਾਰੀ ਨੂੰ ਸਮਰਪਿਤ ਹੈ ਜੋ ਮੈਦਾਨ ਵਿੱਚ ਪੰਜਾਬ ਦਾ ਨਾਮ ਚਮਕਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ, “ਮੈਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ 'ਰੰਗਲਾ ਪੰਜਾਬ' ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਡੀ ਮਿਹਨਤ ਇਸੇ ਤਰ੍ਹਾਂ ਜਾਰੀ ਰਹੇਗੀ।”
ਜਿਕਰਯੋਗ ਹੈ ਕਿ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਉਤਾਰ ਕੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਬੀੜਾ ਉਠਾਇਆ ਹੈ। ਉਹ ਖੁਦ ਮੈਦਾਨਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਖੇਡਣ ਲਈ ਪ੍ਰੇਰਿਤ ਕਰ ਰਹੇ ਹਨ।
- Download Babushahi App
-
-