ਗੁਰੂ ਨਾਨਕ ਮਿਸਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ
*ਔਰਤ ਦਾ ਸਿਹਤਮੰਦ ਹੋਣਾ ਪੂਰੇ ਪਰਿਵਾਰ ਦੀ ਖੁਸ਼ਹਾਲੀ ਦਾ ਮੁੱਖ ਆਧਾਰ : ਕੁਲਵਿੰਦਰ ਸਿੰਘ ਢਾਹਾਂ*
ਬੰਗਾ 29 ਮਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ ਗਿਆ । ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮੌਕੇ ਔਰਤਾਂ ਵਿਚ ਸਰੀਰਿਕ, ਮਾਨਸਿਕ ਸਿਹਤ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ਹੈ । ਉਹਨਾਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਅਤੇ ਤੰਦਰੁਸਤ ਰਹਿਣ ਪ੍ਰਤੀ ਹਮੇਸ਼ਾ ਚੇਤੰਨ ਰਹਿਣਾ ਚਾਹੀਦਾ ਹੈ, ਕਿਉਂਕਿ ਔਰਤ ਦਾ ਸਿਹਤਮੰਦ ਹੋਣਾ ਪੂਰੇ ਪਰਿਵਾਰ ਦੀ ਖੁਸ਼ਹਾਲੀ ਦਾ ਮੁੱਖ ਆਧਾਰ ਹੁੰਦਾ ਹੈ । ਉਹਨਾਂ ਨੇ ਔਰਤਾਂ ਨੂੰ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ ਹਸਪਤਾਲ ਦੇ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸ਼ਵੇਤਾ ਬਗੜੀਆ ਨੇ ਦੱਸਿਆ ਕਿ ਔਰਤਾਂ ਵਿਚ ਛਾਤੀ ਦਾ ਕੈਂਸਰ, ਹੱਡੀਆਂ ਦੀ ਮਜ਼ਬੂਤੀ , ਥਾਇਰਾਇਡ , ਬਲੱਡ ਪ੍ਰੈਸ਼ਰ, ਹਾਰਮੋਨ, ਮੇਨੋਪੌਜ਼, ਆਇਰਨ, ਵਿਟਾਮਿਨ ਦੀਆਂ ਕਮੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸਮੇਂ-ਸਮੇਂ 'ਤੇ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਔਰਤਾਂ ਪਰਿਵਾਰ ਅਤੇ ਕੰਮ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਦੇ ਹੋਏ ਆਪਣੀ ਸਿਹਤ ਦਾ ਧਿਆਨ ਰੱਖਣ । ਉਹਨਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਇਸ ਮੌਕੇ ਨਰਸਿੰਗ ਸੁਪਰਡੈਂਟ ਦਵਿੰਦਰ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ । ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਵੀ ਖਿੱਚ ਦਾ ਕੇਂਦਰ ਸਨ। ਇਸ ਮੌਕੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਪਿਊਸ਼ੀ ਯਾਦਵ ਗੁਰੂ ਨਾਨਕ ਪੈਰਾਮੈਡੀਕਲ ਕਾਲਜ, ਡਾ. ਰਵੀਨਾ, ਡਾ. ਤਨਪ੍ਰੀਤ ਕੌਰ, ਸਰਬਜੀਤ ਕੌਰ ਡਿਪਟੀ ਨਰਸਿੰਗ ਸੁਪਰਡੈਂਟ, ਜੋਤੀ ਭਾਟੀਆ ਉ.ਪੀ.ਡੀ. ਮੈਨੇਜਰ, ਬਲਬੀਰ ਕੌਰ ਉ.ਪੀ.ਡੀ. ਇੰਚਾਰਜ, ਬਲਜੀਤ ਕੌਰ, ਸੋਨੀਆ ਸਿੰਘ, ਗੁਰਪ੍ਰੀਤ ਕੌਰ, ਕਿਰਨਦੀਪ ਕੌਰ, ਬਲਬੀਰ ਕੌਰ ਅਤੇ ਸਨੀਤਾ ਰਾਣੀ (ਸਾਰੇ ਵਾਰਡ ਇੰਚਾਰਜ), ਸਮੂਹ ਨਰਸਿੰਗ ਅਤੇ ਹਸਪਤਾਲ ਸਟਾਫ ਵੀ ਹਾਜ਼ਰ ਸੀ ।
- Download Babushahi App
-
-