ਡਵੀਜ਼ਨਲ ਕਮਿਸ਼ਨਰ ਫਰੀਦਕੋਟ ਕੰਵਲਪ੍ਰੀਤ ਕੌਰ ਬਰਾੜ ਦੀ ਹਾਜ਼ਰੀ ‘ਚ ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਦੇ ਮੇਅਰ*
*ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਰਹੇ ਮੌਜੂਦ
ਅਸ਼ੋਕ ਵਰਮਾ
ਬਠਿੰਡਾ, 11 ਜੂਨ 2026 :ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 46 ਤੋਂ ਬਿਨਾ ਮੁਕਾਬਲਾ ਬਣੇ ਕੌਂਸਲਰ ਸ੍ਰੀ ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਅੱਜ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਕੰਵਲਪ੍ਰੀਤ ਕੌਰ ਬਰਾੜ ਦੀ ਹਾਜ਼ਰ ਵਿੱਚ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ ਹਨ। ਮੇਅਰ ਦੀ ਚੋਣ ਸਥਾਨਕ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਨਗਰ ਨਿਗਮ ਦੇ ਕੌਂਸਲਰਾਂ ਦੁਆਰਾ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਮੇਅਰ ਦੀ ਚੋਣ ਤੋਂ ਬਾਅਦ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਬੁਲੰਦੀਆਂ ਤੇ ਪਹੁੰਚਾਉਣ ਲਈ ਸਖ਼ਤ ਮੇਹਨਤ ਕੀਤੀ ਜਾਵੇਗੀ।
- Download Babushahi App
-
-