ਮਿਸਲ ਸਤਲੁਜ ਜਥੇਬੰਦੀ ਵੱਲੋਂ ਪਟਿਆਲਾ ਵਿਖੇ ਚੜਦੀ ਕਲਾ ਰੈਲੀ 13 ਨੂੰ: ਮਨਜੀਤ ਸਿੰਘ ਚਾਹਲ
ਪਟਿਆਲਾ 11 ਜੂਨ, 2026 : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਨੂੰ ਮੁੜ ਵਿਕਾਸ, ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਜਥੇਬੰਦੀ ਵੱਲੋਂ ਸੂਬੇ ਭਰ ਵਿੱਚ “ਚੜ੍ਹਦੀ ਕਲਾ ਰੈਲੀਆਂ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਰੈਲੀਆਂ ਦਾ ਮਕਸਦ ਪੰਜਾਬ ਦੇ ਹੱਕੀ ਮਸਲਿਆਂ, ਨੌਜਵਾਨਾਂ ਦੇ ਭਵਿੱਖ, ਕਿਸਾਨੀ ਸੰਕਟ, ਰੁਜ਼ਗਾਰ, ਸਿੱਖਿਆ ਅਤੇ ਮਹਿਲਾ ਸਸ਼ਕਤੀਕਰਨ ਵਰਗੇ ਅਹਿਮ ਵਿਸ਼ਿਆਂ ’ਤੇ ਵਿਆਪਕ ਲੋਕ ਚਰਚਾ ਸ਼ੁਰੂ ਕਰਨਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਅਤੇ ਐਡਵੋਕੇਟ ਸਰਦਾਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ 13 ਜੂਨ ਨੂੰ ਪਟਿਆਲਾ ਵਿਖੇ ਹੋਟਲ ਕਲੈਰੀਅਨ, ਸਰਹਿੰਦ ਰੋਡ ’ਤੇ ਸਵੇਰੇ 11 ਵਜੇ ਚੜ੍ਹਦੀ ਕਲਾ ਰੈਲੀ ਕਰਵਾਈ ਜਾਵੇਗੀ। ਇਸ ਰੈਲੀ ਨੂੰ ਸਰਦਾਰ ਅਜੇਪਾਲ ਸਿੰਘ ਬਰਾੜ ਸੰਬੋਧਨ ਕਰਨਗੇ ਅਤੇ ਪੰਜਾਬ ਦੇ ਭਵਿੱਖ ਨਾਲ ਸਬੰਧਤ ਕੁਝ ਅਹਿਮ ਐਲਾਨ ਵੀ ਕਰਨਗੇ।
ਉਨ੍ਹਾਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿੱਚ ਸ਼ਮੂਲੀਅਤ ਕਰਕੇ ਪੰਜਾਬ ਦੀ ਚੜ੍ਹਦੀ ਕਲਾ ਅਤੇ ਉੱਜਵਲ ਭਵਿੱਖ ਲਈ ਇਸ ਉਪਰਾਲੇ ਦਾ ਹਿੱਸਾ ਬਣਨ।
- Download Babushahi App
-
-