ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ) ਲਈ ਜ਼ਿਲ੍ਹਾ ਪੱਧਰ 'ਤੇ ਟ੍ਰੇਨਿੰਗ ਪ੍ਰੋਗਰਾਮ
ਐੱਸ.ਆਈ.ਆਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾ ਤਿਆਰ
ਰੋਹਿਤ ਗੁਪਤਾ
ਗੁਰਦਾਸਪੁਰ, 15 ਜੂਨ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਦੇ ਬੀ-ਬਲਾਕ, ਤੀਜੀ ਮੰਜ਼ਿਲ ਸਥਿਤ ਕਾਨਫਰੰਸ ਹਾਲ, ਕਮਰਾ ਨੰ. 416 ਵਿਖੇ ਸਪੈਸ਼ਲ ਇੰਟੈਂਸਿਵ ਰਵੀਜਨ (ਐੱਸ.ਆਈ.ਆਰ) ਲਈ ਜ਼ਿਲ੍ਹਾ ਪੱਧਰ 'ਤੇ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐੱਸ.ਆਈ.ਆਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾ ਤਿਆਰ ਹੈ ਅਤੇ ਇਸ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਂਨਰਾਂ (DLMTs) ਕਰਨ ਸੋਨੀ (ਜ਼ਿਲ੍ਹਾ ਇਨਫਰਮੈਟਿਕਸ ਅਫ਼ਸਰ, NIC), ਰਾਕੇਸ਼ ਗੁਪਤਾ ਪ੍ਰਿੰਸੀਪਲ, ਅਮਰਿੰਦਰ ਸਿੰਘ (ਜ਼ਿਲ੍ਹਾ ਆਈ.ਟੀ. ਮੈਨੇਜਰ), ਐਸੋਸੀਏਟ ਪ੍ਰੋਫੈਸਰ ਅਜੇ ਕੁਮਾਰ ਡੋਗਰਾ, ਐਸੋਸੀਏਟ ਪ੍ਰੋਫੈਸਰ ਸੰਜੀਵ ਮਹਾਜਨ, ਵਰੁਣ (ਜ਼ਿਲ੍ਹਾ ਈ-ਕੋਆਰਡੀਨੇਟਰ), ਦੀਪਕ ਕੁਮਾਰ ਅਤੇ ਗੁਰਪਰਨਾਮ ਸਿੰਘ ਸ਼ਾਮਲ ਵੱਲੋਂ ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਸ਼ਾਮਲ ਅਸੈਂਬਲੀ ਲੈਵਲ ਮਾਸਟਰ ਟ੍ਰੇਨਰਾਂ, ਸੁਪਰਵਾਈਜ਼ਰਾਂ ਅਤੇ ਈ.ਆਰ.ਓਜ਼./ਸਹਾਇਕ ਈ.ਆਰ.ਓਜ਼. ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਟੈਕਨੀਕਲ/ਕਲੈਰੀਕਲ ਸਟਾਫ਼ ਨੂੰ ਐਸ.ਆਈ.ਆਰ. ਦੀਆਂ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।
ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਗਿਣਤੀ ਅਤੇ Enumeration ਫਾਰਮਾਂ ਦੀ ਵੰਡ ਅਤੇ ਇਕੱਤਰ ਕਰਨ ਦਾ ਕੰਮ ਕੀਤਾ ਜਾਵੇਗਾ। 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। 3 ਅਗਸਤ ਤੋਂ 2 ਸਤੰਬਰ, 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 1 ਅਕਤੂਬਰ, 2026 ਨੂੰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ ਦੌਰਾਨ ਬੀ.ਐਲ.ਓ. ਹਰ ਘਰ ਤੱਕ ਪਹੁੰਚ ਕਰਨਗੇ। ਟ੍ਰੇਨਿੰਗ ਦੌਰਾਨ ਸਮੂਹ ਅਧਿਕਾਰੀ/ਕਰਮਚਾਰੀਆ ਨੂੰ ਐਸ.ਆਈ.ਆਰ. ਸਬੰਧੀ ਟ੍ਰੇਨਿੰਗ ਮਟੀਰੀਅਲ ਮੁਹੱਈਆ ਕਰਵਾਇਆ ਗਿਆ ਅਤੇ ਉਨ੍ਹਾਂ ਵੱਲੋਂ ਪੁੱਛੇ ਸਾਰੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਫੀਲਡ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ।
ਇਸ ਮੌਕੇ ਤਹਿਸੀਲਦਾਰ ਚੋਣਾਂ ਗੁਰਦਾਸਪੁਰ ਮਨਜਿੰਦਰ ਸਿੰਘ, ਚੋਣ ਕਾਨੂੰਗੋ ਸੁਨੀਲ ਕੁਮਾਰ, ਭੁਪਿੰਦਰ ਸਿੰਘ, ਗਗਨਜੋਤ ਸਿੰਘ, ਅਮਿਤ ਗੁਪਤਾ ਅਤੇ ਸਵੀਪ ਟੀਮ ਵੱਲੋਂ ਗੁਰਮੀਤ ਸਿੰਘ ਭੋਮਾ ਅਤੇ ਗਗਨਦੀਪ ਸਿੰਘ ਵੀ ਹਾਜ਼ਰ ਸਨ।
- Download Babushahi App
-
-