ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਥਰਮਲ ਦੇ ਠੇਕਾ ਮੁਲਾਜ਼ਮਾਂ ਦਾ ਧਰਨਾ ਨੌਵੇਂ ਦਿਨ ਵੀ ਜਾਰੀ
ਅਸ਼ੋਕ ਵਰਮਾ
ਲਹਿਰਾ ਮੁਹੱਬਤ ,17 ਜੂਨ 2026 ' ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 09 ਜੂਨ ਤੋਂ ਪਰਿਵਾਰਾਂ ਸਮੇਤ ਸੁਰੂ ਕੀਤਾ ਧਰਨਾ ਲਗਾਤਾਰ ਨੌਵੇਂ ਦਿਨ ਵੀ ਜਾਰੀ ਰਿਹਾ । ਇਸ ਮੌਕੇ ਆਗੂਆਂ ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ ਗੁਰਪ੍ਰੀਤ ਸਿੰਘ,ਗੁਰਜੰਟ ਸਿੰਘ ਬਾਲਿਆਂਵਾਲੀ,ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ 24 ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨੇ ਚੋਣ ਜਾਬਤੇ ਤੋਂ ਬਾਅਦ ਉਹਨਾਂ ਨੂੰ ਮਹਿਕਮੇ ਹੇਠ ਲਿਆਉਣ ਦੀ ਸਹਿਮਤੀ ਦਿੱਤੀ ਸੀ ਜਿਸ ਤੋਂ ਹੁਣ ਭੱਜਿਆ ਜਾ ਰਿਹਾ ਹੈ।।
ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ। ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਉਗਰਾਹਾਂ ਤੋਂ ਔਰਤ ਵਿੰਗ ਦੇ ਸੂਬਾ ਪ੍ਰਧਾਨ ਹਰਿੰਦਰ ਬਿੰਦੂ,ਰਾਮਪੁਰਾ ਬਲਾਕ ਪ੍ਰਧਾਨ ਮਾ.ਸੁਖਦੇਵ ਸਿੰਘ ਜਵੰਦਾ,ਜਿਉਂਦ ਬਲਾਕ ਪ੍ਰਧਾਨ ਗੁਲਾਬ ਸਿੰਘ ਜਿਉਂਦ,ਇੰਪਲਾਈਜ ਫੈਡਰੇਸ਼ਨ ਚਹਿਲ ਗਰੁੱਪ ਤੋਂ ਰਘੁਵੀਰ ਸਿੰਘ ਸੈਣੀ,ਰਾਜਿੰਦਰ ਸਿੰਘ ਨਿੰਮਾ,ਟੀ.ਐੱਸ.ਯੂ.ਤੋਂ ਰਾਮਪੁਰਾ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਧੂਰਕੋਟ ਲਹਿਰਾ ਅਤੇ ਆਗੂ ਰਾਜ ਮਹੇਸ਼ ਨੇ ਸੰਬੋਧਨ ਕੀਤਾ।
- Download Babushahi App
-
-