ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਲੁਧਿਆਣਾ ਵਿੱਚ ਜ਼ਿਲ੍ਹਾ ਭਾਜਪਾ ਦਫ਼ਤਰ ਦਾ ਉਦਘਾਟਨ
ਲੁਧਿਆਣਾ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਅੱਜ ਲੁਧਿਆਣਾ ਵਿੱਚ ਜ਼ਿਲ੍ਹਾ ਭਾਜਪਾ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਅਤੇ ਰਾਜੀਸ਼ ਧੀਮਾਨ ਮੌਜੂਦ ਰਹੇ।
ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ, "ਪੰਜਾਬ ਗੁਰੂਆਂ ਅਤੇ ਸੰਤਾਂ ਦੀ ਧਰਤੀ ਹੈ। ਮੈਂ ਇਸ ਧਰਤੀ ਨੂੰ ਨਮਨ ਕਰਦਾ ਹਾਂ।" ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਲੈ ਜਾਵੇਗੀ। ਨਵੇਂ ਦਫ਼ਤਰ ਦੇ ਉਦਘਾਟਨ ਨੂੰ ਭਾਜਪਾ ਲੁਧਿਆਣਾ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਦੇਖਿਆ ਜਾ ਰਿਹਾ ਹੈ। ਆਗੂਆਂ ਨੇ ਇਸ ਮੌਕੇ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਨਾਲ ਜੁੜਾਅ ਵਧਾਉਣ ਦਾ ਸੰਕਲਪ ਦੁਹਰਾਇਆ। ਇਹ ਪਲ ਭਾਜਪਾ ਕਾਰਕੁਨਾਂ ਲਈ ਮਾਣ ਅਤੇ ਉਤਸ਼ਾਹ ਦਾ ਪ੍ਰਤੀਕ ਬਣਿਆ।
ਇਸ ਮੌਕੇ ਬਿੰਦਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀ ਭਲਾਈ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗੀ। ਬਿੰਦਰਾ ਨੇ ਆਸ ਜਤਾਈ ਕਿ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏਗੀ ਅਤੇ ਪੰਜਾਬ ਦੇ ਵਿਕਾਸ ਤੇ ਲੋਕ ਭਲਾਈ ਲਈ ਅਹਿਮ ਯੋਗਦਾਨ ਪਾਏਗੀ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਭਾਜਪਾ ਦਾ ਹਰ ਵਰਕਰ ਅਤੇ ਮੈਂਬਰ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸਾਂਝੇ ਯਤਨਾਂ ਅਤੇ ਮਜ਼ਬੂਤ ਲੀਡਰਸ਼ਿਪ ਨਾਲ ਪਾਰਟੀ ਪੰਜਾਬ ਵਿੱਚ ਆਪਣਾ ਜਨਾਧਾਰ ਹੋਰ ਵਧਾਏਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ।
- Download Babushahi App
-
-