ਕੀ ਚੰਡੀਗੜ੍ਹ 'ਚ 26 ਜੂਨ ਦੀ ਛੁੱਟੀ? ਪੜ੍ਹੋ ਪ੍ਰਸਾਸ਼ਨ ਦਾ ਬਿਆਨ
ਚੰਡੀਗੜ੍ਹ 'ਚ 26 ਜੂਨ ਦੀ ਛੁੱਟੀ ਬਾਰੇ ਪ੍ਰਸ਼ਾਸਨ ਨੇ ਜਾਰੀ ਕੀਤਾ ਸਪੱਸ਼ਟੀਕਰਨ; ਸੋਸ਼ਲ ਮੀਡੀਆ 'ਤੇ ਵਾਇਰਲ ਪੱਤਰ 'ਫਰਜ਼ੀ'
Kuljinder Sra
ਚੰਡੀਗੜ੍ਹ, 25 ਜੂਨ 2026: ਚੰਡੀਗੜ੍ਹ ਵਿੱਚ 26 ਜੂਨ (ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ ਹੋਣ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਇੱਕ ਪੱਤਰ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਥਿਤੀ ਬਿਲਕੁਲ ਸਪਸ਼ਟ ਕਰ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਸਪੱਸ਼ਟੀਕਰਨ ਵਿੱਚ ਕਿਹਾ ਗਿਆ ਹੈ ਕਿ ਯੂਟੀ (UT) ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਛੁੱਟੀ ਘੋਸ਼ਿਤ ਨਹੀਂ ਕੀਤੀ ਗਈ ਹੈ। ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਪੱਤਰ ਪੂਰੀ ਤਰ੍ਹਾਂ 'ਫਰਜ਼ੀ' (Fake) ਅਤੇ ਗੁੰਮਰਾਹਕੁੰਨ ਹੈ।
ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸਪਸ਼ਟ ਕੀਤਾ ਹੈ ਕਿ, 26 ਜੂਨ ਨੂੰ ਸ਼ੁੱਕਰਵਾਰ ਵਾਲੇ ਦਿਨ ਸਾਰੇ ਸਰਕਾਰੀ ਅਦਾਰੇ, ਦਫ਼ਤਰ ਅਤੇ ਵਿਦਿਅਕ ਸੰਸਥਾਵਾਂ ਪਹਿਲਾਂ ਵਾਂਗ ਹੀ ਨਿਯਮਿਤ ਰੂਪ ਵਿੱਚ ਖੁੱਲ੍ਹਣਗੇ। ਆਮ ਜਨਤਾ ਇਸ ਝੂਠੇ ਪੱਤਰ ਦੇ ਆਧਾਰ 'ਤੇ ਕਿਸੇ ਵੀ ਭੁਲੇਖੇ ਵਿੱਚ ਨਾ ਰਹੇ, ਕਿਉਂਕਿ ਪ੍ਰਸ਼ਾਸਨ ਵੱਲੋਂ ਛੁੱਟੀ ਦਾ ਅਜਿਹਾ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਚੰਡੀਗੜ੍ਹ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਅਧਿਕਾਰਤ ਪੁਸ਼ਟੀ ਦੇ ਸੋਸ਼ਲ ਮੀਡੀਆ 'ਤੇ ਆਉਣ ਵਾਲੇ ਕਿਸੇ ਵੀ ਦਸਤਾਵੇਜ਼, ਨੋਟੀਫਿਕੇਸ਼ਨ ਜਾਂ ਮੈਸੇਜ 'ਤੇ ਅੱਖਾਂ ਬੰਦ ਕਰਕੇ ਭਰੋਸਾ ਨਾ ਕਰਨ ਅਤੇ ਨਾ ਹੀ ਅਜਿਹੇ ਗ਼ੈਰ-ਪ੍ਰਮਾਣਿਤ ਮੈਸੇਜਾਂ ਨੂੰ ਅੱਗੇ ਫਾਰਵਰਡ (Forward) ਕਰਨ।
ਅਧਿਕਾਰੀਆਂ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਹੈ ਕਿ ਸੋਸ਼ਲ ਮੀਡੀਆ 'ਤੇ ਫ਼ਰਜ਼ੀ ਸੂਚਨਾਵਾਂ ਸਾਂਝੀਆਂ ਕਰਕੇ ਲੋਕਾਂ ਵਿੱਚ ਭੰਬਲਭੂਸਾ ਪੈਦਾ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਫ਼ਵਾਹਾਂ ਫੈਲਾਉਣ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
- Download Babushahi App
-
-