ਫਾਈਲ ਫੋਟੋ
ਚੰਡੀਗੜ੍ਹ, 27 ਨਵੰਬਰ, 2017 : ਨਾਭਾ ਜੇਲ 'ਤੇ ਹਮਲੇ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਡੀ.ਜੀ.ਪੀ. ਜੇਲ੍ਹ ਨੂੰ ਮੁਅੱਤਲ ਕਰ ਦਿੱਤਾ ਹੈ ਜਦਕਿ ਨਾਭਾ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਂਚ ਲਈ ਉਪ ਮੁੱਖ ਮੰਤਰੀ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ ਹੈ ਜਿਹੜੀ ਇਸ ਘਟਨਾ ਦੀ ਪੂਰੀ ਤਹਿ ਤਕ ਜਾਵੇਗੀ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਮਾਮਲੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਪੰਜਾਬ ਤੋਂ ਇਲਾਵਾ ਨਾਲ ਲੱਗਦੇ ਸੂਬਿਆਂ ਦੇ ਬਾਰਡਰ ਵੀ ਸੀਲ ਕਰ ਦਿੱਤੇ ਗਏ ਹਨ, ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈੇ ਕਿ ਇਹ ਘਟਨਾ ਮਗਰੋਂ ਪੰਜਾਬ ਅਤੇ ਗੁਆਂਢੀ ਸੂਬਿਆਂ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।