ਨਾਮਵਰ ਲੇਖਕ ਪ੍ਰਿੰ: ਬਲਵਿੰਦਰ ਸਿੰਘ ਫਤਹਿਪੁਰੀ ਦੀ ਮੌਤ ਤੇ ਦੁੱਖ ਪ੍ਰਗਟਾਇਆ
ਬਲਰਾਜ ਸਿੰਘ ਰਾਜਾ
ਬਾਬਾ ਬਕਾਲਾ ਸਾਹਿਬ 17 ਜੂਨ 2024- 50 ਦੇ ਕਰੀਬ ਕਾਵਿ ਸੰਗ੍ਰਹਿ, ਨਿਬੰਧ, ਸ਼ਬਦ ਚਿੱਤਰ, ਨਾਵਲ ਆਦਿ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਉਣ ਵਾਲੇ ਪੰਜਾਬੀ ਜ਼ੁਬਾਨ ਦੇ ਨਾਮਵਰ ਸਾਹਿਤਕਾਰ ਪ੍ਰਿੰ: ਬਲਵਿੰਦਰ ਸਿੰਘ ਫਤਹਿਪੁਰੀ ਦੀ ਅਚਨਚੇਤੀ ਮੌਤ 'ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਇਕ ਸ਼ੋਕ ਇਕੱਤਰਤਾ ਕੀਤੀ ਗਈ । ਇਸ ਮੌਕੇ ਸਭਾ ਦੇ ਬੁਲਾਰਿਆਂ ਨੇ ਸ੍ਰੀ ਫਤਹਿਪੁਰੀ ਵੱਲੋਂ ਨਿਭਾਈਆਂ ਗਈਆਂ ਸਾਹਿਤਕ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਇਸਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ ਅਤੇ ਉਨ੍ਹਾਂ ਨੂੰ ਦੋ ਮਿੰਟ ਦਾ ਮੋਨ ਧਾਰਕੇ ਸ਼ਰਧਾਂਜ਼ਲੀ ਭੇਟ ਕੀਤੀ ਗਈ । ਇਸ ਮੌਕੇ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਮੱਖਣ ਸਿੰਘ ਭੈਣੀਵਾਲਾ, ਮੀਤ ਪ੍ਰਧਾਨ ਮੁਖਤਾਰ ਸਿੰਘ ਗਿੱਲ, ਜਸਪਾਲ ਸਿੰਘ ਧੂਲਕਾ, ਸਕੱਤਰ ਨਵਦੀਪ ਸਿੰਘ ਬਦੇਸ਼ਾ, ਸਤਰਾਜ ਜਲਾਲਾਂਬਾਦੀ, ਸਕੱਤਰ ਸਿੰਘ ਪੁਰੇਵਾਲ, ਦਿਲਰਾਜ ਸਿੰਘ ਦਰਦੀ, ਬਲਵਿੰਦਰ ਸਿੰਘ ਅਠੌਲਾ, ਸੱਤਾ ਜਸਪਾਲ, ਸੁਖਦੇਵ ਸਿੰਘ ਭੱੁਲਰ, ਡਾ: ਕੁਲਵੰਤ ਸਿੰਘ ਬਾਠ, ਸਰਬਜੀਤ ਸਿੰਘ ਪੱਡਾ, ਅਮਰਜੀਤ ਸਿੰਘ ਘੱੁਕ, ਅਰਜਿੰਦਰ ਬੁਤਾਲਵੀ, ਅਜੀਤ ਸਿੰਘ ਸਠਿਆਲਾ, ਮਹਿਲਾ ਵਿੰਗ ਦੀ ਪ੍ਰਧਾਨ ਸੁਖਵੰਤ ਕੌਰ ਵੱਸੀ, ਮੀਤ ਪ੍ਰਧਾਨ ਜਤਿੰਦਰਪਾਲ ਕੌਰ ਭਿੰਡਰ, ਗੁਰਮੀਤ ਕੌਰ ਬੱਲ, ਸਕੱਤਰ ਰਾਜਵਿੰਦਰ ਕੌਰ ਰਾਜ, ਅਮਨ ਢਿੱਲੋਂ ਕਸੇਲ, ਸੁਰਿੰਦਰ ਖਿਲਚੀਆਂ ਦੇ ਨਾਂ ਵਰਨਣਯੋਗ ਹਨ l