ਲਹਿੰਦੇ ਪੰਜਾਬ 'ਚ ਸਿੱਖ ਮੈਰਿਜ ਐਕਟ ਨੂੰ ਮਨਜ਼ੂਰੀ
ਚੰਡੀਗੜ੍ਹ, 26 ਜੂਨ 2024 - ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬਾਈ ਕੈਬਨਿਟ ਨੇ ਪੰਜਾਬ ਸਿੱਖ ਆਨੰਦ ਕਾਰਜ ਮੈਰਿਜ ਰਜਿਸਟਰਾਰ ਅਤੇ ਮੈਰਿਜ ਰੂਲਜ਼ 2024 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜਿਸ ਤਹਿਤ ਸਿੱਖਾਂ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਜੋੜੇ ਅਪਣੇ ਵਿਆਹ ਅਤੇ ਤਲਾਕ ਨੂੰ ਰਜਿਸਟਰ ਕਰ ਸਕਣਗੇ।
ਪੰਜਾਬ ਦੇ ਪਹਿਲੇ ਘੱਟ ਗਿਣਤੀ ਅਤੇ ਮਨੁੱਖੀ ਅਧਿਕਾਰ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਇਸ ਦਿਨ ਨੂੰ ਸਿੱਖਾਂ ਲਈ ਇਤਿਹਾਸਕ ਦਿਨ ਦਸਿਆ। ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਸਿੱਖ ਮੈਰਿਜ ਐਕਟ ਲਾਗੂ ਕਰਨ ਵਾਲਾ ਦੁਨੀਆਂ ਦਾ ਪਹਿਲਾ ਸੂਬਾ ਬਣ ਗਿਆ ਹੈ।