Canada 'ਚ ਗੁਰਦਾਸਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਸੀਨੀਅਰ ਪੱਤਰਕਾਰ ਕੁਲਦੀਪ ਜਾਫਲਪੁਰ ਦਾ ਪੁੱਤਰ ਸੀ ਮ੍ਰਿਤਕ ਨੌਜਵਾਨ
ਰੋਹਿਤ ਗੁਪਤਾ
ਗੁਰਦਾਸਪੁਰ 8 ਜੁਲਾਈ 2024- ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਦੀਪ ਸਿੰਘ ਦੀ ਕਨੇਡਾ ਦੇ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ। ਜਤਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਯਾਫਲਪੁਰ ਅੱਜ ਕੱਲ ਆਪਣੇ ਪਰਿਵਾਰ ਦੇ ਨਾਲ ਕਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਜਤਨਪ੍ਰੀਤ ਸਿੰਘ ਬੀਤੇ ਦਿਨੀ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਵਾਪਰਿਆ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਜਖਮੀ ਹੋ ਗਿਆ। ਉਸ ਨੂੰ ਇਲਾਜ ਲਈ ਕਨੇਡਾ ਦੇ ਇੱਕ ਹਸਪਤਾਲ ਚ ਦਾਖਲ ਕਰਾਇਆ ਗਿਆ ਜਿੱਥੇ ਬੀਤੀ ਰਾਤ ਉਸਦੀ ਇਲਾਜ ਦੇ ਦੌਰਾਨ ਮੌਤ ਹੋ ਗਈ। ਜਤਨ ਦੀਪ ਸਿੰਘ ਦੇ ਪਿਤਾ ਕੁਲਦੀਪ ਸਿੰਘ ਜਾਫਲਪੁਰ ਕਸਬਾ ਕਾਹਨੂਵਾਨ ਤੋਂ ਸੀਨੀਅਰ ਪੱਤਰਕਾਰ ਸਨ ਤੇ ਉਹ ਵੀ ਅੱਜ ਕੱਲ ਕਨੇਡਾ ਰਹਿ ਰਹੇ ਹਨ। ਉਸਦੇ ਇਕਲੌਤੇ ਪੁੱਤਰ ਦੀ ਮੌਤ ਹੋਣ ਨਾਲ ਪੱਤਰਕਾਰ ਕੁਲਦੀਪ ਸਿੰਘ ਜਾਫਲਪੁਰ ਨੂੰ ਗਹਿਰਾ ਸਦਮਾ ਪੁੱਜਾ ਹੈ।