← Go Back
ਕੈਨੇਡਾ ਅਤੇ ਯੂਰਪੀ ਸੰਘ ਵਲੋਂ ਅਮਰੀਕਾ 'ਤੇ ਜਵਾਬੀ ਟੈਰਿਫ ਲਾਉਣ ਦਾ ਐਲਾਨ
ਬਾਬੂਸ਼ਾਹੀ ਬਿਊਰੋ
ਟਰਾਂਟੋ : ਕੈਨੇਡਾ ਅਤੇ ਯੂਰਪੀ ਸੰਘ ਨੇ ਅਮਰੀਕਾ 'ਤੇ ਜਵਾਬੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਸਟੀਲ ਅਤੇ ਐਲੂਮੀਨੀਅਮ ਨੂੰ ਲੈ ਕੇ ਦੁਨੀਆ ਭਰ ਵਿੱਚ ਇੱਕ ਵੱਡਾ ਵਪਾਰ ਯੁੱਧ ਛਿੜ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਭਾਰਤ ਸਮੇਤ ਸਾਰੇ ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਇਨ੍ਹਾਂ ਧਾਤਾਂ 'ਤੇ 25 ਪ੍ਰਤੀਸ਼ਤ ਟੈਰਿਫ ਲਗਾ ਦਿੱਤਾ। ਕੈਨੇਡਾ ਅਤੇ ਯੂਰਪੀਅਨ ਯੂਨੀਅਨ ਨੇ ਟਰੰਪ ਦੇ ਫੈਸਲੇ 'ਤੇ ਜਵਾਬੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ, ਜਦੋਂ ਕਿ ਬ੍ਰਿਟੇਨ ਨੇ ਕਿਹਾ ਹੈ ਕਿ ਉਸਦੇ ਸਾਰੇ ਵਿਕਲਪ ਖੁੱਲ੍ਹੇ ਹਨ। ਭਾਰਤ ਸਰਕਾਰ ਨੇ ਟਰੰਪ ਪ੍ਰਸ਼ਾਸਨ ਦੇ ਫੈਸਲੇ 'ਤੇ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
Total Responses : 72