ਪੋਪ ਫਰਾਂਸਿਸ ਦੇ ਦੇਹਾਂਤ ’ਤੇ ਸਪੀਕਰ ਸੰਧਵਾਂ ਨੇ ਕੀਤਾ ਦੁੱਖ ਜ਼ਾਹਰ
ਚੰਡੀਗੜ੍ਹ, 21 ਅਪ੍ਰੈਲ 2025- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਥੋਲਿਕਾਂ ਦੇ ਅਧਿਆਤਮਿਕ ਆਗੂ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਦੁੱਖ ਜ਼ਾਹਰ ਕੀਤਾ ਹੈ। ਪੋਪ ਫਰਾਂਸਿਸ ਨੂੰ ਯਾਦ ਕਰਦਿਆਂ ਸੰਧਵਾਂ ਨੇ ਉਨ੍ਹਾਂ ਨੂੰ ਸ਼ਾਂਤੀ, ਪਿਆਰ ਅਤੇ ਹਮਦਰਦੀ ਦੇ ਪੁੰਜ ਦੱਸਿਆ। ਉਨ੍ਹਾਂ ਕਿਹਾ ਕਿ ਪੋਪ ਦਾ ਸਾਰਾ ਜੀਵਨ ਮਨੁੱਖਤਾ ਦੀ ਸੇਵਾ ਅਤੇ ਪ੍ਰਮਾਤਮਾ ਨੂੰ ਸਮਰਪਿਤ ਰਿਹਾ। ਉਨ੍ਹਾਂ ਨੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਬਖ਼ਸਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।