ਬੰਗਲਾਦੇਸ਼ ਦੀ ਸਾਬਕਾ PM ਖਾਲਿਦਾ ਜ਼ਿਆ ਦਾ ਦੇਹਾਂਤ, 80 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
30 ਦਸੰਬਰ 2025 : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਭਰਤੀ ਸਨ। ਜ਼ਿਆ ਬੀਐਨਪੀ (ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ) ਦੀ ਮੁਖੀ ਵੀ ਸੀ। ਉਨ੍ਹਾਂ ਦੀ ਮੌਤ ਦਾ ਐਲਾਨ ਬੀਐਨਪੀ ਮੀਡੀਆ ਸੈੱਲ ਦੇ ਅਧਿਕਾਰਤ ਫੇਸਬੁੱਕ ਪੇਜ 'ਤੇ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਹ ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ।