ਸ਼ੋਕ ਸਮਾਚਾਰ: ਨਾਮਵਰ ਸਿੱਖਿਆ ਸ਼ਾਸਤਰੀ ਡਾ. ਸੈਟੀ ਪੇਂਡਾਕੁਰ ਨਮਿੱਤ ਭੋਗ ਤੇ ਅੰਤਿਮ ਅਰਦਾਸ 26 ਮਾਰਚ ਨੂੰ
ਹਰਦਮ ਮਾਨ
ਵੈਨਕੂਵਰ, 19 ਮਾਰਚ 2026- ਦੱਖਣੀ ਏਸ਼ੀਆਈ ਭਾਈਚਾਰੇ ਦੇ ਮੋਢੀ ਆਗੂ, ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ (UBC) ਦੇ ਸਾਬਕਾ ਪ੍ਰੋਫੈਸਰ ਅਤੇ ਵੈਨਕੂਵਰ ਸਿਟੀ ਕੌਂਸਲ ਦੇ ਪਹਿਲੇ ਭਾਰਤੀ ਮੈਂਬਰ ਡਾ. ਸੈਟੀ ਪੇਂਡਾਕੁਰ ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ। ਉਹਨਾਂ ਦੇ ਅਚਾਨਕ ਹੋਏ ਦਿਹਾਂਤ ਨਾਲ ਵੈਨਕੂਵਰ ਦੇ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।
ਡਾ. ਪੇਂਡਾਕੁਰ ਦੀ ਯਾਦ ਵਿੱਚ ਅਤੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ 26 ਮਾਰਚ 2026, ਦਿਨ ਵੀਰਵਾਰ ਨੂੰ ਦੁਪਹਿਰ 1:00 ਵਜੇ ਗੁਰਦੁਆਰਾ ਅਕਾਲੀ ਸਿੰਘ ਸਿੱਖ ਸੁਸਾਇਟੀ (1890 ਸਕੀਨਾ ਸਟਰੀਟ) ਵੈਨਕੂਵਰ ਵਿਖੇ ਹੋਵੇਗੀ।
ਅਕਾਲੀ ਸਿੰਘ ਸਿੱਖ ਸੋਸਾਇਟੀ ਵੈਨਕੂਵਰ ਵੱਲੋਂ ਸਮੂਹ ਭਾਈਚਾਰੇ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨਾਲ ਸ਼ਰੀਕ ਹੋਣ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਧ ਤੋਂ ਵੱਧ ਸੰਖਿਆ ਵਿੱਚ ਪਹੁੰਚਣ। ਦੱਸਣਯੋਗ ਹੈ ਕਿ ਡਾ. ਪੇਂਡਾਕੁਰ ਨੇ ਜਿੱਥੇ ਰਾਜਨੀਤੀ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ, ਉੱਥੇ ਹੀ ਅਕਾਲੀ ਸਿੰਘ ਗੁਰਦੁਆਰਾ ਸਾਹਿਬ ਦੀ ਉਸਾਰੀ ਅਤੇ ਸੇਵਾਵਾਂ ਵਿੱਚ ਵੀ ਉਹਨਾਂ ਦਾ ਵਡਮੁੱਲਾ ਯੋਗਦਾਨ ਰਿਹਾ ਹੈ।
ਇਸ ਸਬੰਧੀ ਹੋਰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਦੇ ਫੋਨ ਨੰਬਰ 604-254-2117 'ਤੇ ਸੰਪਰਕ ਕੀਤਾ ਜਾ ਸਕਦਾ ਹੈ।